ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ) ਵਲੋਂ ਉਘੇ ਪੰਜਾਬੀ ਸ਼ਾਇਰ ਬਾਵਾ ਬਲਵੰਤ ਦੀ ਯਾਦ ਵਿੱਚ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ 9 ਸਤੰਬਰ ਐਤਵਾਰ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਕੋਹਾਲੀ ਵਿਖੇ ਸਵੇਰੇ 10:00 ਵਜੇ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਪ੍ਰਿੰ; ਗੁਰਬਾਜ ਸਿੰਘ ਤੋਲਾ ਨੰਗਲ ਅਤੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਸਭਾ ਦੀ ਪ੍ਰਧਾਨਗੀ ਨਿਰਮਲ ਅਰਪਣ, ਦੀਪ ਦਵਿੰਦਰ ਸਿੰਘ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾ: ਭੁਪਿੰਦਰ ਸਿੰਘ ਮੱਟੂ ਜਿਲਾ ਭਾਸ਼ਾ ਅਫਸਰ, ਤਰਲੋਕ ਸਿੰਘ ਦੀਵਾਨਾ, ਸ਼ੇਲਿੰਦਰ ਜੀਤ ਸਿੰਘ ਰਾਜਨ, ਸਰਬਜੀਤ ਸਿੰਘ ਸੰਧੂ ਅਤੇ ਜਸਬੀਰ ਸਿੰਘ ਝਬਾਲ ਕਰਨਗੇ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media