Tuesday, May 6, 2025
Breaking News

ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਸਤੰਬਰ ਤੋਂ

Diljit Bediਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਹਰਿਆਣਾ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕਸ਼ੇਤਰ ਵੱਲੋਂ ਹਿਸਾਰ ਵਿਖੇ 11 ਤੋਂ 17 ਸਤੰਬਰ ਤੱਕ ‘ਜਪੁਜੀ ਸਾਹਿਬ ਸੰਥਿਆ ਸਮਾਗਮ’ ਕਰਵਾਇਆ ਜਾ ਰਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ) ਵਲੋਂ ਸੂਬੇ `ਚ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਹਿਸਾਰ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਦੀ ਸੰਥਿਆ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ।
ਸਮਾਪਤੀ ਵਾਲੇ ਦਿਨ 17 ਸਤੰਬਰ ਨੂੰ ਸਵੇਰੇ 6:30 ਵਜੇ ਤੋਂ ਲੈ ਕੇ 8:30 ਤੀਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਨਦੀਪ ਸਿੰਘ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ, ਪ੍ਰਚਾਰਕ ਭਾਈ ਗੁਰਪਾਲ ਸਿੰਘ ਤੇ ਭਾਈ ਰਣਜੀਤ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ ਬਾੜਾ ਅਤੇ ਜਥੇਦਾਰ ਤੇਜਿੰਦਰਪਾਲ ਸਿੰਘ ਲਾਡਵਾ ਵਲੋਂ ਸੰਗਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਜਪੁਜੀ ਸਾਹਿਬ ਦੀ ਸੰਥਿਆ ਪ੍ਰਾਪਤ ਕਰਨ ਦਾ ਲਾਭ ਉਠਾ ਸਕਣ।

Check Also

ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …

Leave a Reply