ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਕਾਲਜ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਬੀ.ਕੇ ਗਰਗ, ਦਰਸ਼ਨ ਸਿੰਘ ਡਾਇਰੈਕਟਰ ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ, ਆਰ.ਸੀ ਸ਼ਰਮਾ ਡੀਨ, ਡਾ. ਬੀ.ਐਸ ਛਿੱਲਰ ਡਾਇਰੈਕਟਰ ਐਗਰੀਕਲਚਰ ਵਿਭਾਗ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਡਾ: ਸਰਬਜੀਤ ਕੌਰ ਢਿੱਲੋ, ਡਾ: ਰੁਪਿੰਦਰ ਕੌਰ ਸਿੱਧੂ ਅਤੇ ਬਿੰਦੂ ਡੋਡਾ ਨੇ ਕਾਲਜ ਪ੍ਰਿੰਸੀਪਲ ਨੂੰ `ਜੀ ਆਇਆਂ` ਕਿਹਾ।ਪ੍ਰਿੰਸੀਪਲ ਡਾ. ਬੀ.ਕੇ ਗਰਗ ਨੇ ਕਿਹਾ ਕਿ ਜਿੱਥੇ ਅਧਿਆਪਕ ਦਿਵਸ ਟੀਚਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਤੋ ਜਾਣੂ ਕਰਵਾਉਦਾ ਹੈ, ਉਸੇ ਤਰਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਦਾ ਹੈ ਕਿ ਉਹ ਚੰਗੇ ਵਿਦਿਆਰਥੀ ਹੋਣ ਦੇ ਨਾਲ-ਨਾਲ ਚੰਗੇ ਇਨਸਾਨ ਵੀ ਬਣਨ।ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦਾ ਨਿਰਮਾਤਾ ਹੁੰਦਾ ਹੈ ਅਤੇ ਇਕ ਚੰਗਾ ਅਧਿਆਪਕ ਹੀ ਚੰਗੇਰਾ ਸਮਾਜ ਸਿਰਜਣ ਲਈ ਵਚਨਬੱਧ ਹੁੰਦਾ ਹੈ।ਮੰਚ ਸੰਚਾਲਨ ਪ੍ਰੋ. ਰਤਨੀਤ ਕੌਰ ਧਾਲੀਵਾਲ ੇ ਕੀਤਾ।ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media