ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਆਮ ਜਨਤਾ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਵਲੋਂ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ।ਸਿਵਲ ਸਰਜਨ ਨੇ ਕਿਹਾ ਕਿ ਅੱਖਾਂ ਦਾ ਦਾਨ ਮਹਾਂਦਾਨ ਹੈ।ਅੱਜ ਸਾਡੇ ਦੇਸ਼ ਅੰਦਰ 1.5 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਤੋਂ ਅੰਨ੍ਹੇਪਣ ਦਾ ਸ਼ਿਕਾਰ ਹਨ।ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਆਈ ਪਾਰਟੀ ਨੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਸੁਨੇਹਾ ਵੀ ਦਿੱਤਾ।ਉਹਨਾਂ ਅਪੀਲ ਕੀਤੀ ਕਿ ਆਓ ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰੀਏ।
ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੋਰ ਤਾਂਘੀ ਦੀ ਦੇਖ-ਰੇਖ ਅਤੇ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਮੋਬਾਇਲ ਫੋਨ ਅਤੇ ਕੰਪਿਊਟਰ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇ, ਹਨੇਰੇ ਵਿਚ ਮੋਬਾਇਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਸ ਨਾਲ ਰੈਟੀਨਾਂ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ ।ਜਿਸ ਦਾ ਬਾਅਦ ਵਿਚ ਕੋਈ ਇਲਾਜ ਨਹੀਂ ਹੈ।ਇਸ ਮੌਕੇ ਡਾ. ਕੁੰਦਨ ਕੁਮਾਰ ਪਾਲ, ਅਸ਼ੋਕ ਮੌਗਾ, ਡਾ. ਸਤੀਸ਼ ਗੋਇਲ, ਡਾ. ਮਿਨਾਕਸ਼ੀ ਸਿੰਗਲਾ, ਡਾ. ਸਵੇਤਾ, ਡਾ. ਡਿੰਪੀ ਕੱਕੜ, ਡਾ. ਰਮਨਦੀਪ ਗੋਇਲ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media