Monday, July 6, 2026

ਪੋਦੇ ਲਗਾਉਣਾ ਕੁਦਰਤ ਲਈ ਸਭ ਤੋਂ ਵੱਡਾ ਤੋਹਫਾ- ਵਿਨੇ ਚੋਧਰੀ

PPN0709201819ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅੱਜ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਵਿਖੇ ਪੋਦੇ ਲਗਾਏ ਗਏ।ਪ੍ਰੋਗਰਾਮ ਦੋਰਾਨ ਲੋਕਾਂ ਨੂੰ ਵਾਤਾਵਰਣ ਸੁੱਧ ਰੱਖਣ ਦੇ ਲਈ ਜਾਗਰੂਕ ਕੀਤਾ ਗਿਆ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਵਿਨੇ ਚੋਧਰੀ ਸਕੱਤਰ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਨੇ ਸਾਂਝੇ ਤੌਰ `ਤੇ ਦੱਸਿਆ ਕਿ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੇ ਨਰੋਟ ਜੈਮਲ ਸਿੰਘ ਮੰਡੀ ਵਿੱਚ ਪੋਦੇ ਲਗਾਏ ਗਏ ਹਨ।ਹਾਜ਼ਰ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਕੁਦਰਤ ਸਾਨੂੰ ਬਹੁਤ ਸਾਰੇ ਤੋਹਫੇ ਦਿੰਦੀ ਹੈ ਅਤੇ ਸਭ ਦੀ ਜਿੰਮੇਦਾਰੀ ਬਣਦੀ ਹੈ ਕਿ ਇਸ ਦੇ ਬਦਲੇ `ਚ ਕੁਦਰਤ ਨੂੰ ਕੁੱਝ ਨਾ ਕੁੱਝ ਜਰੂਰ ਦੇਈਏ।ਉਨ੍ਹਾਂ ਕਿਹਾ ਕਿ ਧਰਤੀ `ਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਉਣਾ ਕੁਦਰਤ ਦੇ ਲਈ ਬਹੁਤ ਵੱਡਾ ਤੋਹਫਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply