Tuesday, November 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ

PPN0709201832 ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਗੁ. ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ।ਵਿਦਿਆਰਥਣ ਹਰਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਇਕ ਕਵਿਤਾ `ਗੁਰਬਾਣੀ` ਪੇਸ਼ ਕੀਤੀ।ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਸਿਖਿਆ ਤੋਂ ਪ੍ਰੇਰਨਾ ਲੈਣ ਅਤੇ ਜੀਵਨ ਦੇ ਸੱਚੇ-ਸੁੱਚੇ ਮਾਰਗ `ਤੇ ਚੱਲਣ ਲਈ ਕਿਹਾ ਸਕੂਲ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸਮੁੱਚੇ ਜੀਵਨ ਲਈ ਪ੍ਰੇਰਨਾ ਸਰੋਤ ਹਨ।ਉਹਨਾਂ ਨੇ ਵਿਦਿਆਰਥੀਆਂ ਵਲੋਂ ਗੁਰਬਾਣੀ ਗਾਇਨ ਵਿੱਚ ਸ਼ਮੂਲੀਅਤ ਕਰਨ ਦੀ ਭਰਪੂਰ ਪ੍ਰਸੰਸਾ ਕੀਤੀ।PPN0709201833ਸਕੂਲ ਮੈਂਬਰ ਇੰਚਾਰਜ ਨਵਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਭ ਨੂੰ ਵਧਾਈ ਦਿੱਤੀ  ੲਸ ਮੌਕੇ ਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਰਜੀਤ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ `ਚ ਮੌਜੂਦ ਸਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply