ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਵਿੱਦਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਤੇ ਅਹਿਮ ਯੋਗਦਾਨ ਸਦਕਾ ਅਧਿਆਪਕ ਦਿਵਸ ਦੇ ਮੌਕੇ ਸਨਮਾਨਿਤ ਕੀਤਾ ਗਿਆ ।
ਜਲੰਧਰ ਦੇ ਆਈ.ਵੀ.ਵਾਈ ਵਰਲਡ ਸਕੂਲ ਵਿਖੇ ਅਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਓ.ਪੀ ਸੋਨੀ ਵੱਲੋ੍ਵ ਸਪੈਸ਼ਲ ਟੀਚਰ ਐਵਾਰਡ ਭੇਟ ਕੀਤਾ ਗਿਆ।ਇਸ ਤੋਂ ਇਲਾਵਾ ਅਖਿਲ ਭਾਰਤੀਆ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਪਾਏ ਗਏ ਭਰਪੂਰ ਯਤਨਾਂ ਕਰਕੇ ਡਾ. ਨੀਰਾ ਸ਼ਰਮਾ ਨੂੰ ਸਨਮਾਨਿਆ ਗਿਆ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਉਨ੍ਹਾਂ ਦੀ ਇਸ ਪ੍ਰਾਪਤੀ `ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਮਾਨ ਸਨਮਾਨ ਉਨ੍ਹਾਂ ਦੀ ਲਗਨ ਤੇ ਸਖ਼ਤ ਮਿਹਨਤ ਦਾ ਹੀ ਨਤੀਜਾ ਹੈ।ਉਹ ਵਿਦਿਆਰਥੀਆਂ ਤੇ ਅਧਿਆਪਕਾਂ ਦੀਇਸੇ ਤਰਾਂ ਰਹਿਨੁਮਾਈ ਕਰਦੇ ਰਹਿਣ ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media