Sunday, July 26, 2026

ਦਰਖ਼ਤ ਨਾਲ ਫਾਹਾ ਲਾ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ

ਧੂਰੀ, 7 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਖੇੜੀ ਕਲਾਂ ਦੇ ਇੱਕ ਨੌਜਵਾਨ ਵਲੋਂ ਦਰਖ਼ਤ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲੈਣ ਦੀ ਸੂਚਨਾ ਹੈ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੁਰਪ੍ਰੀਤ ਸਿੰਘ (22) ਆਰਥਿਕ ਤੰਗੀ ਦਾ ਸ਼ਿਕਾਰ ਸੀ ਅਤੇ ਕਮਾਈ ਕਰਨ ਲਈ ਦੁਬਈ ਜਾਣਾ ਚਾਹੁੰਦਾ ਸੀ, ਪਰ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਪਿੰਡ ਦੇ ਬਾਹਰ ਨੰਗਲ ਰੋਡ ‘ਤੇ ਇੱਕ ਦਰੱਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ।ਥਾਣਾ ਸ਼ੇਰਪੁਰ ਪੁਲਿਸ ਅਧਿਕਾ੍ਰ ਅਨੁਸਾਰ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ ‘ਤੇ ਪੋਸਟ ਮਾਰਟਮ ਕਰਵਾ ਕੇ ਲਾਸ਼ ਉਸ ਦੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply