ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਵਿਖੇ ਕਾਲਜ ਵਿਚੋੋਂ ਬਦਲ ਕੇ ਗਏ ਪ੍ਰਿੰਸੀਪਲ ਡਾ. ਦਰਸ਼ਨ ਸਿੰਘ ਸਿੱਧੂ ਨੂੰ ਸਮੂਹ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਕਾਲਜ ਦੇ ਮੌਜੂਦਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਡਾ. ਸਿੱਧੂ ਦੁਆਰਾ ਕਾਲਜ ਨੂੰ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਵੀ ਉਨ੍ਹਾਂ ਦੇ ਪ੍ਰਬੰਧਕੀ ਹੁਨਰ ਦੀ ਸ਼ਲਾਘਾ ਕੀਤੀ।ਕਾਲਜ ਵਲੋੋਂ ਡਾ. ਸਿੱਧੂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾਗਿਆ।ਡਾ. ਦਰਸ਼ਨ ਸਿੰਘ ਸਿੱਧੂ ਨੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਮਿਲੇ ਸਹਿਯੋੋਗ ਦੇਣ ਲਈ ਧੰਨਵਾਦ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media