ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਿੰਦੀ ਸਾਹਿਤ ਸਿਰਜਨ ਮੁਕਾਬਲੇ ਅਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ ਸ੍ਰੀ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਅੰਮ੍ਰਿਤਸਰ ਵਿਖੇ ਕਰਵਾਏ ਗਏ।ਇਹ ਜਾਣਕਾਰੀ ਦਿੰਦਿਆਂ ਡਾ: ਭੂਪਿੰਦਰ ਸਿੰਘ ਮੱਟੂ ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਤੇ ਨਸ਼ਾ ਵਿਰੋਧੀ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਨਾਲ ਸਬੰਧਤ ਕਵਿਤਾਵਾਂ, ਲੇਖ, ਕਹਾਣੀ, ਕਵਿਤਾ ਦੀ ਰਚਨਾ ਕੀਤੀ ਅਤੇ ਕਵਿਤਾਵਾਂ ਪੜ੍ਹੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਿੰਸੀਪਲ ਮਨਿੰਦਰਪਾਲ ਕੌਰ, ਮੈਡਮ ਅਨੀਤਾ ਸੀਨੀਅਰ ਲੈਕਚਰਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਨਸ਼ਾ ਵਿਰੋਧੀ ਭਾਸ਼ਣ ਦੇ ਕੇ ਬੱਚਿਆਂ ਨੂੰ ਦੂਰ ਰਹਿਣ ਦਾ ਸੰਦੇਸ਼ ਦਿੱਤਾ।
ਭਾਸ਼ਾ ਅਫਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਸ੍ਰੀਮਤੀ ਅਨੀਤਾ ਸ਼ਰਮਾ ਸੀਨੀਅਰ ਲੈਕਚਰਾਰ ਅਤੇ ਸ੍ਰੀਮਤੀ ਸੁਖਬੀਰ ਕੌਰ ਡੀ.ਏ.ਵੀ ਕਾਲਜ ਲੜਕੀਆਂ ਨੇ ਕੀਤੀ।ਉਨ੍ਹਾਂ ਦੱਸਿਆ ਕਿ ਹਿੰਦੀ ਸਾਹਿਤ ਸਿਰਜਨ ਮੁਕਾਬਲਿਆਂ ਵਿੱਚ ਪਹਿਲਾ ਇਨਾਮ ਰਵਿੰਦਰ ਸਿੰਘ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ:ਸੈ:ਸਕੂਲ, ਦੂਜਾ ਇਨਾਮ ਜਸਦੀਪ ਕੌਰ ਸ੍ਰੀ ਗੁਰੂ ਨਾਨਕ ਗਰਲਜ਼ ਸੀ:ਸੈ:ਸਕੂਲ ਅਤੇ ਤੀਜਾ ਇਨਾਮ ਰੋਹਿਤ ਕੁਮਾਰ ਅਜੀਤ ਵਿਦਿਆਲਾ ਸੀ:ਸੈ:ਸਕੂਲ ਨੂੰ ਮਿਲਿਆ।ਇਸੇ ਤਰ੍ਹਾਂ ਕਵਿਤਾ ਮੁਕਾਬਲਿਆਂ ਵਿੱਚ ਪਹਿਲਾ ਇਨਾਮ ਕੋਮਲਪ੍ਰੀਤ ਕੌਰ ਫੋਰ.ਐਸ ਮਾਰਡਨ ਹਾਈ ਸਕੂਲ, ਦੂਜਾ ਇਨਾਮ ਰੁਪਿੰਦਰ ਕੌਰ ਸਰਕਾਰੀ ਕੰਨਿਆ ਸੀ:ਸੈ:ਸਕੂਲ ਮਹਾਂ ਸਿੰਘ ਗੇਟ ਅਤੇ ਤੀਜਾ ਇਨਾਮ ਦਮਨਪ੍ਰੀਤ ਕੌਰ ਫੋਰ ਐਸ ਮਾਰਡਨ ਹਾਈ ਸਕੂਲ ਨੇ ਹਾਸਲ ਕੀਤਾ।ਡਾ: ਮੱਟੂ ਨੇ ਕਿਹਾ ਕਿ ਹਿੰਦੀ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਪਹਿਲਾਂ ਇਨਾਮ ਅਨਮੋਲਪ੍ਰੀਤ ਸਿੰਘ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ:ਸੈ:ਸਕੂਲ, ਦੂਜਾ ਇਨਾਮ ਜਸਪ੍ਰੀਤ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਅਤੇ ਤੀਜਾ ਇਨਾਮ ਲਕਸ਼ੈ ਮਹਿਤਾ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਨੂੰ ਮਿਲਿਆ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media