ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਠਾਨਕੋਟ (ਘੋਹ) ਵਲੋਂ 10 ਸਤੰਬਰ 2018 ਤੋਂ 14 ਸਤੰਬਰ 2018 ਤੱਕ ਖੁੰਬਾਂ ਦੀ ਕਾਸ਼ਤ ਬਾਰੇ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਕਿਸਾਨ ਭਰਾਵਾਂ, ਕਿਸਾਨ ਬੀਬੀਆਂ, ਨੌਜਵਾਨ ਮੁੂੰਡੇ ਕੁੜੀਆਂ ਨੂੰ ਵਿਸਥਾਰ ਪੂੂਰਵਕ ਮੌਸਮੀ ਖੁੰਬਾਂ ਦੇ ਨਾਲ-ਨਾਲ ਪੰਜਾਬ ਵਿੱਚ ਹੋਰ ਹੋਣ ਵਾਲੀਆਂ ਖੁੰਬਾਂ ਦੀ ਕਾਸ਼ਤ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। ਕੈਂਪ ਲਾਉਣ ਦੇ ਚਾਹਵਾਨ 10 ਸਤੰਬਰ 2018 ਨੂੰ ਸਵੇਰੇ 10:30 ਵਜੇ ਤੱਕ ਖੇਤੀਬਾੜੀ ਵਿਭਾਗ ਦੇ ਇੰਦਰਾ ਕਲੋਨੀ ਸਥਿਤ ਦਫਤਰ ਵਿਖੇ ਪਹੁੰਚ ਕੇ ਉਥੇ ਮੌਜੂਦ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀ ਕੋਲ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਕਿ੍ਰਸ਼ੀ ਵਿਗਿਆਨ ਕੇਂਦਰ, ਪਠਾਨਕੋਟ (ਘੋਹ) ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਬਿਕਰਮਜੀਤ ਸਿੰਘ ਜੀ ਨੇ ਦਿੱਤੀ। ਹੋਰ ਜਾਣਕਾਰੀ ਲਈ ਮੋਬਾਇਲ ਨੰ: 9412172880 ਤੇ ਸੰਪਰਕ ਕੀਤਾ ਜਾ ਸਕਦਾ ਹੈ
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media