ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਹੈਸਰ ਖੋਸੀ ਅਤੇ ਕੋਠੇ ਮਨਵਾਲ ਵਿਖੇ ਡੇਂਗੂ ਦਾ ਲਾਰਵਾ ਲੱਭਣ ਲਈ ਅਭਿਆਨ ਚਲਾਇਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਜਾਗਰੁਕ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨੈਨਾ ਸਲਾਥੀਆ ਸਿਵਲ ਸਰਜਨ ਨੇ ਦੱਸਿਆ ਕਿ ਪਿੰਡ ਹੈਸਰ ਖੋਸੀ ਨਜਦੀਕ ਬੰਧਾਨੀ ਵਿਖੇ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਮਲਟੀਪਰਪਜ ਹੈਲਥ ਵਰਕਰ ਵਿਪਨ ਕੁਮਾਰ ਅਤੇ ਹੋਰ ਟੀਮ ਮੈਂਬਰਾਂ ਵੱਲੋਂ ਵਿਸ਼ੇਸ ਸਰਵੇ ਕੀਤਾ ਗਿਆ ਅਤੇ ਜਿਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਣ ਦੀ ਸੰਭਾਵਨਾ ਸੀ, ਉਨ੍ਹਾਂ ਸਥਾਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਨਵਾਲ ਵਿਖੇ ਵੀ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਜਾਗਰੁਕ ਕੀਤਾ ਗਿਆ।ਉਪਰੋਕਤ ਕਾਰਵਾਈ ਦੋਰਾਨ ਡੇਂਗੂ ਦੇ 6 ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਸਿਹਤ ਵਿਭਾਗ ਦੀ ਟੀਮ ਨੇ ਮੋਕੇ ਤੇ ਨਸ਼ਟ ਕੀਤਾ।ਡਾ. ਨੈਨਾ ਸਲਾਥੀਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਡੇਂਗੂ ਨੂੰ ਲੈ ਕੇ ਜਾਗਰੁਕ ਰਹਿਣਾ ਚਾਹੀਦਾ ਹੈ ਅਤੇ ਅਗਰ ਕਿਸੇ ਤਰ੍ਹਾਂ ਦੇ ਵੀ ਬੀਮਾਰੀ ਦੇ ਲੱਛਣ ਦਿਖਾਈ ਦੇਣ ਤਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media