ਮਹਿਤਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲਣ ਸਬੰਧੀ ਪਾਕਿਸਤਾਨ ਸਰਕਾਰ ਵਲੋਂ ਦਿਤੇ ਬਿਆਨ ਦਾ ਭਰਪੂਰ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਵੀ ਉਕਤ ਸੰਬੰਧੀ ਤੁਰੰਤ ਹਰਕਤ ਵਿਚ ਆਉਣ ਲਈ ਅਪੀਲ ਕੀਤੀ ਹੈ।
ਉਹਨਾਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਖਬਰ ਨਾਲ ਸਿੱਖ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਲਾਂਘਾ ਖੁੱਲ ਜਾਂਦਾ ਹੈ ਤਾਂ ਸਿੱਖ ਭਾਈਚਾਰਾ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਉਹ ਬਿਨਾ ਵੀਜਾ ਗੁ: ਕਰਤਾਰ ਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੇ। ਉਹਨਾਂ ਭਾਰਤ ਅਤੇ ਪਾਕਿ ਸਰਕਾਰਾਂ ਨੂੰ ਸਿਖ ਭਾਵਨਾਵਾਂ ਅਤੇ ਦੋਹਾਂ ਦੇਸ਼ਾਂ ਵਿਚ ਆਪਸੀ ਭਾਈਚਾਰਕ ਸਾਂਝ ਦੀ ਮਜਬੂਤੀ ਨੂੰ ਮੁਖ ਰਖਦਿਆਂ ਲਾਂਘੇ ਪ੍ਰਤੀ ਸੰਜੀਦਗੀ ਦਿਖਾਉਣ ਨੂੰ ਕਿਹਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media