Saturday, August 1, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

PPN0809201829ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 6 ਬੈਂਚ ਲਗਾਏ ਗਏ।ਇਹ ਬੈਂਚ ਡਾ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ਜੱਜ ਪਠਾਨਕੋਟ ਬਲਜਿੰਦਰ ਸਿੰਘ ਜਿਲ੍ਹਾ ਜੱਜ (ਫੈਮਲੀ ਕੋਰਟ), ਕਪਿਲ ਅਗਰਵਾਲ (ਸੀ.ਜੇ.ਐਮ), ਸ੍ਰੀਮਤੀ ਗੁਰਜੀਤ ਕੋਰ ਢਿਲੋ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਰਜਿੰਦਰਪਾਲ ਸਿੰਘ ਗਿੱਲ ਸਿਵਲ ਜੱਜ ਜੂਨੀਅਰ ਡਵੀਜ਼ਨ ਦੇ ਬੈਂਚ ਲਗਾਏ ਗਏ।ਇਸ ਨੈਸ਼ਨਲ ਲੋਕ ਅਦਾਲਤ ਵਿਚ ਹਰੇਕ ਪ੍ਰਕਾਰ ਦੇ ਕੇਸ ਕਚਿਹਰੀਆਂ ਵਿੱਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ (ਜਿਵੇ:- ਬੈਂਕ ਕੇੇਸ, ਬਿਜਲੀ ਵਿਭਾਗ ਦੇ ਕੇਸ, ਕਨੈਕਟ ਦੇ ਕੇਸ ਅਤੇ ਵਾਟਰ ਸਪਲਾਈ ਦੇ ਕੇਸ) ਦੀ ਸੁਣਵਾਈ ਕੀਤੀ ਗਈ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1346 ਕੇਸ ਲਗਾਏ ਗਏ।ਜਿਨਾਂ ਵਿਚ ਕਾਫੀ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 2,72,01261 ਰੁਪਏ (ਲਗਭਗ) ਦੇ ਐਵਾਰਡ ਪਾਸ ਕੀਤੇ ਗਏ।ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ ਅਤੇ ਇਹ ਸਿਵਲ ਕੋਰਟ ਵਲੋਂ ਪਾਸ ਕੀਤੀ ਗਈ ਡਿਕਰੀ ਦੇ ਬਰਾਬਰ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply