Wednesday, September 2, 2026

ਧਾਰਮਿਕ ਅਤੇ ਨੈਤਿਕ ਸਿੱਖਿਆ ‘ਚ 160 ਬੱਚਿਆਂ ਨੇ ਲਿਆ ਭਾਗ

PPN22081404
ਬਠਿੰਡਾ, 22 ਅਗਸਤ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਧਰਮ ਅਤੇ ਨੈਤਿਕ ਸਿੱਖਿਆ ਦਾ ਪੇਪਰ ਲਿਆ ਗਿਆ। ਜਿਸ ਵਿੱਚ ਪਹਿਲੀ ਤੋਂ ਪੰਜਵੀਂ ਅਤੇ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ 160  ਬੱਚਿਆਂ ਨੇ ਭਾਗ ਲਿਆ।ਇਹ ਇਮਤਿਹਾਨ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਅਤੇ ਡਾਇਰੈਕਟਰ ਦਿਲਬਾਗ ਸਿੰਘ ਤਲਵਾੜ ਦੀ ਅਗਵਾਈ ਅਤੇ ਚਰਨਜੀਤ ਸਿੰਘ ਅੰਗੀ (ਸੁਪਰਡੈਂਟ),ਨਛੱਤਰ ਸਿੰਘ ਮਾਨ (ਸਹਾਇਕ ਸੁਪਰਡੈਂਟ), ਸਰਦੂਲ ਸਿੰਘ ਭੁੱਲਰ (ਸਹਾਇਕ ਸੁਪਰਡੈਂਟ) ਦੀ ਨਿਗਰਾਨੀ ਹੇਠ ਲਿਆ ਗਿਆ।ਬੱਚਿਆਂ ਨੇ ਇਸ ਇਮਤਿਹਾਨ ਦੀ ਤਿਆਰੀ ਧਾਰਮਿਕ ਅਧਿਆਪਕਾ ਮੈਡਮ ਚਰਨਜੀਤ ਕੌਰ ਦੀ ਪ੍ਰੇਰਣਾ ਨਾਲ ਕੀਤੀ ।ਇਸ ਸਮੇਂ ਸਮੂਹ ਸਟਾਫ਼ ਹਾਜਰ ਸੀ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply