Friday, November 22, 2024

ਰੇਲਵੇ ਨੇ ਬੋਤਲਾਂ ਤੋਂ ਲੇਬਲ ਹਟਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾਣਕਾਰੀ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਦੇ ਅਦਾਰੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ ਵੱਲੋਂ ਸ਼੍ਰੋਮਣੀ ਧਕ ਕਮੇਟੀ ਨੂੰ ਭੇਜੇ ਗਏ ਇਕ ਪੱਤਰ ਰਾਹੀਂ ਰੇਲ ਨੀਰ ਪਾਣੀ ਦੀਆਂ ਬੋਤਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉਤਾਰਨ ਸਬੰਧੀ ਜਾਣਕਾਰੀ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ੍ਹ ਸ਼ਤਾਬਦੀ ਐਕਸਪ੍ਰੈਸ ਵਿਚ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ਉਪਰੰਤ ਸਿੱਖ ਜਗਤ ਵਿਚ ਭਾਰੀ ਰੋਸ ਪਾਇਆ ਗਿਆ ਸੀ, ਜਿਸ ਦੇ ਮੱਦੇਨਜ਼ਰ ਭਾਰਤੀ ਰੇਲਵੇ ਦੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ ਪਾਸ ਇਕ ਪੱਤਰ ਰਾਹੀਂ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਕਾਰਪੋਰੇਸ਼ਨ ਨੂੰ ਪਾਣੀ ਦੀਆਂ ਬੋਤਲਾਂ ਤੋਂ ਤੁਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉਤਾਰਨ ਲਈ ਕਿਹਾ ਸੀ, ਜਿਸ ’ਤੇ ਅਮਲ ਕਰਦਿਆਂ ਵਿਭਾਗ ਨੇ ਜਿਥੇ ਪਾਣੀ ਦੀਆਂ ਬੋਤਲਾਂ ਦੇ ਲੇਬਲ ਤੁਰੰਤ ਪ੍ਰਭਾਵ ਤੋਂ ਵਾਪਸ ਲੈ ਲਏ ਹਨ ਉਥੇ ਹੀ ਸ਼੍ਰੋਮਣੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਅੱਗੇ ਤੋਂ ਕਿਸੇ ਵੀ ਇਸ਼ਤਿਹਾਰ ਵਿੱਚ ਅਜਿਹਾ ਨਹੀਂ ਕੀਤਾ ਜਾਵੇਗਾ।ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭਾਰਤੀ ਰੇਲਵੇ ਦੇ ਸਬੰਧਤ ਮਹਿਕਮੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੱਤਰ ਲਿਖਿਆ ਗਿਆ ਸੀ।
 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply