ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਨਵੀਂ ਤਿਆਰ ਕੀਤੀ ਜਾ ਰਹੀ ਇਤਿਹਾਸ ਦੀ
ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ਰਾਹੀਂ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਪੰਜਾਬ ਸਰਕਾਰ ਵੱਲੋਂ ਨਵੇਂ ਤਿਆਰ ਕੀਤੇ ਗਏ ਸਿਲੇਬਸ ਨੂੰ ਆਨਲਾਈਨ ਕਰਨ ਤੋਂ ਪਹਿਲਾਂ ਵਾਚਿਆ ਨਹੀਂ ਜਾ ਰਿਹਾ ਅਤੇ ਗੁਰਬਾਣੀ ਸਮੇਤ ਗੁਰੂ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਨਾਵਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਅਤੇ ਜੇਕਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਜਿਹਾ ਚਲਣ ਜਾਰੀ ਰੱਖਿਆ ਤਾਂ ਸ਼੍ਰੋਮਣੀ ਕਮੇਟੀ ਸਿਲੇਬਸ ਸਬੰਧੀ ਕਮੇਟੀ ਵਿੱਚੋਂ ਆਪਣੇ ਮੈਂਬਰ ਵਾਪਸ ਲੈਣ ਲਈ ਮਜਬੂਰ ਹੋਵੇਗੀ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media