ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਈ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾਊਂ ਤਸਦੀਕ ਕਰਵਾਏ।ਇੱਕ ਤਰਫਾ ਪਾਸ ਇਹ ਹੁਕਮ 9 ਨਵੰਬਰ 2018 ਤੱਕ ਲਾਗੂ ਰਹੇਗਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media