Sunday, March 15, 2026

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਕੀਰਤਨ ਦਰਬਾਰ

PPN1009201814 ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ (414ਵੇਂ) ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਪੰਥ ਦੇ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਗੁਰ ਜੱਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ।     ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਹਾਜ਼ਰ ਸੰਗਤ ਨੂੰ ਮੰਤਰ ਮੁਗਧ ਕੀਤਾ।PPN1009201815
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਿਦੇਸ਼ ’ਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਿਕ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਕੀਰਤਨ ਦਰਬਾਰ ਸਾਹਿਬ ਸਜਾਇਆ ਜਾਂਦਾ ਹੈ ਅਤੇ ਇਸ ’ਚ ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਜਾਂਦਾ ਹੈ।ਪਰ ਇਸ ਵਾਰ ਕਾਲਜ ਨੂੰ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਰਾਗੀ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ ਹੈ।
ਇਸ ਮੌਕੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸਿਰੋਪਾਓ, ਕਾਲਜ ਦੀ ਤਸਵੀਰ ਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ।
    ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਅਜਮੇਰ ਸਿੰਘ ਹੇਰ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਗੁਰਮਹਿੰਦਰ ਸਿੰਘ, ਸੁਖਦੇਵ ਸਿੰਘ ਅਬਦਾਲ, ਗੁਰਪ੍ਰੀਤ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਕਾਰਜਕਾਰੀ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪਿ੍ਰੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ਰੰਸੀਪਲ ਡਾ. ਐਚ.ਬੀ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਅੰਡਰ ਸੈਕਟਰੀ ਡੀ.ਐਸ ਰਟੌਲ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply