Saturday, March 14, 2026

ਗੁਰੂ ਘਰ ਦੇ ਸ਼ਰਧਾਲੂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦਾ ਚੌਰ ਸਾਹਿਬ ਭੇਟ

PPN1009201819ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਤਰਲੋਚਨ ਸਿੰਘ ਖ਼ਾਲਸਾ ਵੱਲੋਂ ਸੋਨੇ ਦਾ ਸੁੰਦਰ ਚੌਰ ਸਾਹਿਬ ਭੇਟਾ ਕੀਤਾ ਗਿਆ ਹੈ।ਕਰੀਬ 250 ਗ੍ਰਾਮ ਸੋਨੇ ਤੋਂ ਬਣਿਆ ਇਹ ਚੌਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਾਪਤ ਕੀਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਦੇ ਸ਼ਰਧਾਲੂ ਸਿੱਖ ਤਰਲੋਚਨ ਸਿੰਘ ਖ਼ਾਲਸਾ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਕੀਤਾ ਗਿਆ ਚੌਰ ਸਾਹਿਬ ਬੇਸ਼ਕੀਮਤੀ ਹੈ ਅਤੇ ਇਸ ’ਤੇ ਸੁੰਦਰ ਮੀਨਾਕਾਰੀ ਵੀ ਕੀਤੀ ਹੋਈ ਹੈ।ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸਮੇਂ-ਸਮੇਂ ’ਤੇ ਸ਼ਰਧਾ ਤੇ ਸਤਿਕਾਰ ਨਾਲ ਭੇਟਾਵਾਂ ਅਰਪਿਤ ਕੀਤੀਆਂ ਜਾਂਦੀਆਂ ਹਨ।ਤਰਲੋਚਨ ਸਿੰਘ ਖ਼ਾਲਸਾ ਨੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਞਤਰਲੋਚਨ ਸਿੰਘ ਖ਼ਾਲਸਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ।
     ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਭਾਈ ਸਵਿੰਦਰਪਾਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਕੇ.ਕੇ ਸ਼ਰਮਾ ਦਿੱਲੀ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply