Wednesday, September 30, 2026

ਵਧ ਰਹੇ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ `ਤੇ ਜਤਾਈ ਚਿੰਤਾ

ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ‘ਚ ਸਹਿਯੋਗ ਲਈ ਬਣਾਈ ਗਈ ਬਿਓਰੋ PPN1109201805ਆਫ ਕਰਾਈਮ ਕੰਟਰੋਲ ਬਠਿੰਡਾ ਕਮੇਟੀ ਦੀ ਮੀਟਿੰਗ ਸਥਾਨਕ ਹੋਟਲ ਰਸੋਈ ਫੇਜ਼ 2 ਵਿਖੇ ਪ੍ਰਧਾਨ ਸੁਰਿੰਦਰ ਮਹੇਸ਼ਵਰੀ ਦੀ ਪ੍ਰਧਾਨਗੀ ‘ਚ ਹੋਈ।ਇਸ ਸੰਸਥਾ ਦਾ ਮੁੱਖ ਮਕਸ਼ਦ ਪੁਲਿਸ ਦਾ ਸਹਿਯੋਗ ਕਰਕੇ ਮਾੜੇ ਅਨਸਰਾਂ ‘ਤੇ ਨਕੇਲ ਕੱਸਣਾ ਅਤੇ ਸਮਾਜ ‘ਚ ਭਾਈਚਾਰਕ ਏਕਤਾ ਕਾਇਮ ਕਰਨਾ ਹੈ।ਇਸ ਮੀਟਿੰਗ ਦੌਰਾਨ ਕਮੇਟੀ ਵਲੋਂ ਉਕਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਪੰਜਾਬ ‘ਚ ਵਧ ਰਹੇ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਚਿੰਤਤ ਹੁੰਦਿਆਂ ਨਸ਼ੇ ਨੂੰ ਖਤਮ ਕਰਨ ਲਈ ਜਿਲ੍ਹਾ ਪੁਲਿਸ ਦਾ ਪੂਰਾ ਸਹਿਯੋਗ ਦੇਣ ਦਾ ਫੈਸਲਾ ਲਿਆ ਗਿਆ।ਇਸ ਮੌਕੇ ਸੁਰਿੰਦਰ ਮਹੇਸ਼ਵਰੀ ਨੇ ਮੀਟਿੰਗ ‘ਚ ਪਹੰੁਚੇ ਸਮੂਹ ਮੈਂਬਰਾ ਦਾ ਧੰਨਵਾਦ ਕੀਤਾ।ਮੀਟਿੰਗ ‘ਚ ਡਾ. ਨਰਿੰਦਰ ਮੰਗਲਾ, ਸੁਖਜਿੰਦਰ ਗਰੋਵਰ, ਕਮਲਜੀਤ ਸਿੰਘ, ਰੁਪਿੰਦਰ ਸਰਾਂ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply