Friday, May 3, 2024

ਜੈਨ ਧਰਮ ਦੀ ਛਮਛਰੀ ਮਹਾਂਪਰਵ ਮੌਕੇ ਬੁੱਚੜਖਾਨੇ, ਮੀਟ ਤੇ ਆਂਡਿਆਂ ਦੀ ਵਿਕਰੀ ਬੰਦ ਰੱਖਣ ਦੇ ਹੁਕਮ

ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2) Banned1ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਧਰਮ ਦੇ ਛਮਛਰੀ ਮਹਾਂਪਰਵ ਮੌਕੇ 13 ਸਤੰਬਰ 2018 ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਇਸ ਤੋਂ ਇਲਾਵਾ ਹੋਟਲ ਅਤੇ ਢਾਬਿਆਂ `ਤੇ ਮੀਟ ਅਤੇ ਆਂਡੇ ਬਣਾਉਣ `ਤੇ ਵੀ ਮੁਕੰਮਲ ਰੋਕ ਲਗਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਵਿਚ ਕਿਹਾ ਕਿ 13 ਸਤੰਬਰ ਨੂੰ ਜੈਨ ਸਮਾਜ ਛਮਛਰੀ ਮਹਾਪਰਵ ਮਨਾ ਰਿਹਾ ਹੈ ਅਤੇ ਇਹ ਜੈਨ ਸਮਾਜ ਦਾ ਸਭ ਤੋਂ ਵੱਡਾ ਤੇ ਪਵਿੱਤਰ ਤਿਓਹਾਰ ਹੈ, ਜਿਸ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਅਹਿੰਸਾ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਜੀਵ ਦਯਾ ਦੀ ਰੱਖਿਆ ਕੀਤੀ ਜਾਂਦੀ ਹੈ। ਇਸ ਲਈ ਇਸ ਦਿਨ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ ਅਤੇ ਰੇਹੜੀਆਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
 

Check Also

ਮਜੀਠਾ ਵਿਧਾਨ ਸਭਾ ਹਲਕੇ ਦੇ ਸਕੂਲਾਂ ‘ਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ …

Leave a Reply