Sunday, July 26, 2026

ਮਾਈ ਭਾਗੋ ਡਿਗਰੀ ਕਾਲਜ ਦਾ ਐਮ.ਐਸ.ਸੀ (ਆਈ.ਟੀ) ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਐਮ.ਐਸ.ਸੀ (ਆਈ.ਟੀ) ਭਾਗ ਦੂਜਾ (ਸਮੈਸਟਰ PPN1109201810ਚੌਥਾ) ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਕਾਲਜ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ਜਿੰਦਲ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ 79.33 ਫੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਸੁਖਵੀਰ ਸਿੰਘ ਨੇ 79.16 ਫੀਸਦੀ ਅੰਕਾਂ ਨਾਲ ਦੂਜਾ ਅਤੇ ਅਮਨਦੀਪ ਕੌਰ ਪੁੱਤਰੀ ਗੁਰਜੀਤ ਸਿੰਘ ਨੇ 79 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ।
ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਐਮ.ਡੀ ਕੁਲਦੀਪ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜਹਰੀ, ਸਕੱਤਰ ਮਨਜੀਤ ਸਿੰਘ ਖਿਆਲਾ ਅਤੇ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਵਿਰਕ ਨੇ ਵਧੀਆ ਨਤੀਜੇ ਲਈ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਵਿਦਿਆਰਥਣਾਂ ਭਵਿੱਖ ਵਿੱਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਇਸ ਸੰਸਥਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਜਦੀਪ ਕੌਰ, ਪ੍ਰੋ. ਸੰਦੀਪ ਕੌਰ, ਕਮਲਦੀਪ ਕੌਰ, ਰਮਨ ਬਾਵਾ, ਗੁਰਤੇਜ ਸਿੰਘ ਅਤੇ ਵਿਜੈ ਕੁਮਾਰ ਜੋਗਾ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply