ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬੜੇ ਹੀ ਫਖ਼ਰ ਦੀ ਗੱਲ ਹੈ ਕਿ ਸਕੂਲ ਦੇ
ਹੋਣਹਾਰ ਫਾਈਨ ਆਰਟਸ ਦੇ ਅਧਿਆਪਕ ਮਿਸ ਪ੍ਰਿਅੰਕਾ ਸ਼ਰਮਾ ਨੂੰ ਅਧਿਆਪਕ ਦਿਵਸ ਅਤੇੇ ਪਦਮਸ਼੍ਰੀ ਜੀ.ਐਸ ਠਾਕਰ ਸਿੰਘ ਦੇ ਜਨਮ ਦਿਨ `ਤੇ ਸਨਮਾਨਿਤ ਕੀਤਾ ਗਿਆ।ਇਹ ਸ਼ਾਨਾਮੱਤਾ ਐਵਾਰਡ ਉਨਾਂ ਦੀਆਂ ਅਕਾਦਮਿਕ ਅਤੇ ਫਾਈਨ ਆਰਟਸ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਦਿੱਤਾ ਗਿਆ।ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਅਧਿਆਪਕਾ ਨੂੰ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਦੀ ਤਾਰੀਫ ਕਰਦਿਆਂ ਆਪਣੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media