ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਜੀ ਦਾ 524ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ 18 ਸਤੰਬਰ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਮਹੰਤ ਭਰਪੂਰ ਦਾਸ ਨੇ ਦੱਸਿਆ ਕਿ ਤਪੋਬਣ ਧਰਮ ਪ੍ਰਚਾਰ ਲਹਿਰ ਤਹਿਤ ਇੱਕ ਰੋਜ਼ਾ ਧਾਰਮਿਕ ਦੀਵਾਨ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਢੱਕੀ ਸਾਹਿਬ ਵਾਲਿਆਂ ਵੱਲੋਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਸ ਉਪਰੰਤ ਖੂਨਦਾਨ ਮਹਾਂਦਾਨ ਦੇ ਤਹਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ।ਸੰਤ ਬਾਬਾ ਸਰਬਜੀਤ ਸਿੰਘ ਭੱਲਾ, ਸੰਤ ਬਾਬਾ ਜੀਤ ਰਾਮ, ਬਾਬਾ ਬਲਵਿੰਦਰ ਦਾਸ, ਸੰਤ ਬਾਬਾ ਪ੍ਰੀਤਮ ਸਿੰਘ, ਮੇਜਰ ਸਿੰਘ ਨਾਨੋਵਾਲ, ਬਾਬਾ ਸਵਰਨ ਦਾਸ ਅਤੇ ਬਾਬਾ ਮਸਤ ਰਾਮ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਪੁੱਜੀਆਂ ਸੰਗਤਾਂ ਨੂੰ ਅਸ਼ੀਰਵਾਦ ਦੇਣਗੇ।ਇਸ ਮੌਕੇ ਸੁਖਪ੍ਰੀਤ ਸਿੰਘ ਗਹਿਲੇਵਾਲ ਵੱਲੋਂ ਜਲੇਬੀਆਂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਹੁੰਮ ਹੁਮਾ ਕੇ ਪੁੱਜਣ ਦੀ ਅਪੀਲ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media