Tuesday, November 24, 2026

ਖ਼ਾਲਸਾ ਕਾਲਜ ਲਾਅ ਵਿਖੇ ਲਗਾਏ ਪੌਦੇ

PPN1209201812ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਾਤਾਵਰਣ ਨੂੰ ਪ੍ਰਦੂਸ਼ਿਤ ਰਹਿਣ ਕਰਨ ਦੇ ਮਕਸਦ ਤਹਿਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕੈਂਪਸ ’ਚ ਪੌਦੇ ਲਗਾਏ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦੇ ਹੋਏ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਕਾਲਜ ਕੈਂਪਸ ਨੂੰ ਸਾਫ਼-ਸੁੱਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਆਫ਼ਸਰ ਡਾ. ਗੁਨੀਸ਼ਾ ਸਲੂਜਾ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਸਤਿੰਦਰਪਾਲ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply