ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਬੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ-2018 ਦੀਆਂ ਸਮੈਸਟਰ ਪ੍ਰੀਖਿਆਵਾਂ ’ਚੋਂ 75% ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ’ਚੋਂ 32ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਕਾਲਜ ਦੀ ਕਾਰਜਗਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਇਆ ਅਤੇ ਹੋਰ ਵੀ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਅਮਰਜੀਤ ਕੌਰ, ਡਾ. ਜਤਿੰਦਰ ਕੌਰ, ਪ੍ਰੋ. ਰਵਿੰਦਰ ਕੌਰ ਅਤੇ ਸ੍ਰੀ ਮੁਕੇਸ਼ ਕੁਮਾਰ ਵੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media