Saturday, March 14, 2026

ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦਾ ਫਸਟ ਏਡ ਟ੍ਰੇਨਿੰਗ ਕੈਂਪ ਸਮਾਪਤ

PPN1209201816ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਭਾਈ ਘਨ੍ਹੱਈਆ ਜੀ ਚੈਰਿਟੀ ਐਂਡ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਏ ਦੋ ਦਿਨਾ ਟ੍ਰੇਨਿੰਗ ਕੈਂਪ ਦੀ ਸਮਾਪਤੀ ਮੌਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸ਼ਿਰਕਤ ਕੀਤੀ।ਗਿਆਨੀ ਗੁਰਬਚਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੜਕ ਹਾਦਸਿਆਂ ਅਤੇ ਆਮ ਜਨ ਜੀਵਨ ਵਿਚ ਵਾਪਰਦੀਆਂ ਘਟਨਾਵਾਂ ਸਮੇਂ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਲਈ ਸਕੂਲਾਂ-ਕਾਲਜਾਂ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਾ ਨਿਰਸੰਦੇਹ ਇੱਕ ਸਾਰਥਿਕ ਯਤਨ ਹੈ ਅਤੇ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਤੇ ਭਾਈ ਘਨ੍ਹਈਆ ਜੀ ਸੁਸਾਇਟੀ ਵਧਾਈ ਦੀ ਹੱਕਦਾਰ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਿੱਖਾਂ ਨੂੰ ਵਿਰਾਸਤ ਵਿੱਚੋਂ ਮਿਲੀ ਹੈ ਅਤੇ ਭਾਈ ਘਨੱ੍ਹਈਆ ਜੀ ਇਸ ਦੀ ਇੱਕ ਉਘੜਵੀਂ ਮਿਸਾਲ ਹਨ।ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਨਿੱਕੀਆਂ ਨਿੱਕੀਆਂ ਘਟਨਾਵਾਂ ਸਾਡੇ ਰੋਜ਼ਮਰਾ ਦੇ ਜੀਵਨ ਵਿਚ ਅਕਸਰ ਵਾਪਰਦੀਆਂ ਰਹਿੰਦੀਆਂ ਹਨ ਅਤੇ ਜੇਕਰ ਅਸੀਂ ਮੁੱਢਲੀ ਸਹਾਇਤਾ ਸਬੰਧੀ ਸੁਚੇਤ ਹੋਵਾਂਗੇ ਤਾਂ ਸਮਾਂ ਰਹਿੰਦੇ ਕਿਸੇ ਦੀ ਮੱਦਦ ਕਰਕੇ ਹੋਣ ਵਾਲੇ ਨੁਕਸਾਨ ਤੋਂ ਉਸ ਨੂੰ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਭਾਈ ਘਨ੍ਹਈਆ ਜੀ ਦੀ 300 ਸਲਾ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਘਾਲਣਾ ਤੋਂ ਕੌਮ ਨੂੰ ਜਾਣੂ ਕਰਵਾਉਣ ਲਈ ਅਜਿਹੇ ਉਪਰਾਲੇ ਜਰੂਰੀ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ ਅਤੇ ਜਿਥੇ ਵੀ ਕਿਤੇ ਮਨੁੱਖਤਾ ਨੂੰ ਸਹਾਇਤਾ ਦੀ ਲੋੜ ਪਈ ਸ਼੍ਰੋਮਣੀ ਕਮੇਟੀ ਨੇ ਅੱਗੇ ਹੋ ਕੇ ਜਿੰਮੇਵਾਰੀ ਨਿਭਾਈ।
    ਇਸ ਕੈਂਪ ਵਿਚ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਨਾਲ ਸਬੰਧਤ 150 ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਲਗਾਤਾਰ ਦੋ ਦਿਨ ਮਾਹਰਾਂ ਵੱਲੋਂ ਮੁੱਢਲੀ ਸਹਾਇਤਾ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ। ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਦਿੰਦਿਆਂ ਸ੍ਰੀ ਰਾਜਿੰਦਰ ਸੈਣੀ ਅਤੇ ਮੈਡਮ ਰੋਹਿਨੀ ਨੇ ਸੜਕ ਹਾਦਸਿਆਂ ਸਮੇਂ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਤੋਂ ਇਲਾਵਾ ਨੱਕ ਵਿਚੋਂ ਅਚਾਨਕ ਲਹੂ ਨਿਕਲਣ, ਮਿਰਗੀ ਦੇ ਦੌਰੇ ਪੈਣ, ਅਚਾਨਕ ਅੱਗ ਲੱਗਣ, ਕਰੰਟ ਲੱਗਣ, ਸਿਰ ਵਿਚ ਸੱਟ ਲੱਗਣ, ਪਾਣੀ ਵਿਚ ਡੁੱਬਣ ਆਦਿ ਸਮੇਂ ਲੋੜ ਪੈਂਦੀ ਮੁੱਢਲੀ ਸਹਾਇਤਾ ਦਾ ਪਾਠ ਪੜਾਇਆ।ਉਨ੍ਹਾਂ ਆਸ ਪ੍ਰਗਟਾਈ ਕਿ ਇਸ ਕੈਂਪ ਦੌਰਾਨ ਸਿਖਿਆ ਪ੍ਰਾਪਤ ਕਰਨ ਵਾਲੇ ਅਧਿਆਪਕ ਤੇ ਵਿਦਿਆਰਥੀ ਅੱਗੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਗੇ। ਭਾਈ ਘਨ੍ਹਈਆ ਜੀ ਸੁਸਾਇਟੀ ਵੱਲੋਂ ਮਨਜੀਤ ਸਿੰਘ ਚੇਅਰਮੈਨ ਨੇ ਸਭ ਦਾ ਧੰਨਵਾਦ ਕੀਤਾ।
    ਇਸ ਮੌਕੇ ਅਵਤਾਰ ਸਿੰਘ ਟਰੱਕਾਂ ਵਾਲੇ, ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਮੈਂਬਰ ਕੇ.ਕੇ ਸੈਣੀ, ਭਾਈ ਘਨ੍ਹਈਆ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ (ਡਾ.) ਬਲਜਿੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ, ਬਹਾਦਰ ਸਿੰਘ ਸੁਨੇਤ, ਸਤਪਾਲ ਸਿੰਘ ਸਿਦਕੀ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਸਤਿੰਦਰਪਾਲ ਸਿੰਘ, ਗੁਰਬਖਸ਼ ਸਿੰਘ ਬੱਗਾ, ਦਰਸ਼ਨ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply