ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ 18 ਸਤੰਬਰ ਨੂੰ ਸਥਾਨਕ ਬੱਚਤ ਭਵਨ ਵਿਖੇ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਨਸਾ ਦੇ ਰਿਟਾਇਰਡ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੈਨਸ਼ਨ ਸਬੰਧੀ ਆਪਣੀਆਂ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਦਫ਼ਤਰ ਦੀ ਸ਼ਿਕਾਇਤ ਅਤੇ ਪੜਤਾਲ ਸ਼ਾਖਾ ਨੂੰ 14 ਸਤੰਬਰ 2018 ਤੱਕ ਹਰ ਹਾਲਤ ਵਿੱਚ ਭੇਜ ਦੇਣ।ਉਨ੍ਹਾਂ ਕਿਹਾ ਕਿ ਪੈਨਸ਼ਨਰ ਆਪਣੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਪੈਨਸ਼ਨ ਅਦਾਲਤ ਵਿੱਚ ਹਾਜ਼ਰ ਵੀ ਹੋ ਸਕਦੇ ਹਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media