ਧੂਰੀ, 13 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਦੀ ਟਿਕਟ `ਤੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਉਮੀਦਵਾਰਾਂ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ।ਵੱਖ-ਵੱਖ ਪਿੰਡਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਪ ਉਮੀਦਵਾਰਾਂ ਦੀਆਂ ਜ਼ਮਾਨਤਾਂ ਜਬਤ ਹੋਣ ਦਾ ਸਮਾਂ ਨੇੜੇ ਆ ਗਿਆ ਹੈ, ਕਿਉਂਕਿ ਪਹਿਲਾਂ ਹੋਈਆਂ ਜਿਮਨੀ ਚੋਣਾਂ ਵਿੱਚ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ।ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਵੀ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media