ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਹੇਰ ਦੀ ਅਚਨਚੇਤ ਚੈਕਿੰਗ
ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੇ ਨਾਲ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਨ।ਸੋਨੀ ਨੇ ਸਕੂਲ ਦੀ ਸਾਫ ਸਫਾਈ ਦਾ ਜਾਇਜ਼ਾ ਲਿਆ ਅਤੇ ਕਲਾਸ ਰੂਮਾਂ ਦੀ ਜਾਂਚ ਪੜਤਾਲ ਕਰਨ ਦੇ ਨਾਲ ਨਾਲ ਬੱਚਿਆਂ ਦੀਆਂ ਕਾਪੀਆਂ ਲੈ ਕੇ ਅਧਿਆਪਕਾਂ ਵੱਲੋਂ ਕਰਵਾਏ ਗਏ ਕੰਮ ਦੀ ਗੁਣਵਤਾ ਵੇਖੀ ਅਤੇ ਕਿਤਾਬਾਂ ਪੜ੍ਹਾ ਕੇ ਵੀ ਵੇਖੀਆਂ।
ਸੋਨੀ ਨੇ ਚੈਕਿੰਗ ਦੌਰਾਨ ਅਧਿਆਪਕਾਂ ਦਾ ਹਾਜਰੀ ਚੈਕ ਕੀਤੀ ਜਿਸ ਦੌਰਾਨ ਪਾਇਆ ਗਿਆ ਕਿ ਸਾਰੇ ਅਧਿਆਪਕ ਹਾਜ਼ਰ ਸਨ ਅਤੇ ਸਕੂਲ ਦੀ ਪ੍ਰਿੰਸੀਪਲ ਛੁੱਟੀ `ਤੇ ਸੀ।ਸੋਨੀ ਨੇ ਹਰੇਕ ਕਲਾਸ ਵਿੱਚ ਜਾ ਕੇ ਬੱਚਿਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਹਾ ਕਿ ਜੋ ਵੀ ਊਣਤਾਈਆਂ ਹਨ ਉਨ੍ਹਾਂ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ।ਸੋਨੀ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਚੰਗੀ ਸਿਖਿਆ ਪ੍ਰਦਾਨ ਕਰਨ ਕਿਉਂਕਿ ਇਨ੍ਹਾਂ ਬੱਚਿਆਂ ਨੇ ਹੀ ਅੱਗੇ ਜਾ ਕੇ ਦੇਸ਼ ਨੂੰ ਨਵੀਂਆਂ ਬੁਲੰਦੀਆਂ ਤੇ ਲੈ ਕੇ ਜਾਣਾ ਹੈ।
ਸੋਨੀ ਨੇ ਕਿਹਾ ਕਿ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੀ ਸਿਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਆਪਣੇ ਸਕੂਲਾਂ ਵਿੱਚ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ।ਸੋਨੀ ਨੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੂੰ ਹਦਾਇਤ ਕੀਤੀ ਕਿ ਸਕੂਲ ਦੀਆਂ ਜਰੂਰਤਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇ ਅਤੇ ਇਸ ਦੀ ਇਮਾਰਤ ਵਿੱਚ ਜੋ ਵੀ ਕਮੀ ਨੁੰੂ ਪੂਰਾ ਕੀਤਾ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media