ਧੂਰੀ, 15 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਲਵਾ ਫਰੈਂਡਜ਼ ਵੈਲਫੇਅਰ ਸੋਸਾਇਟੀ (ਪਰਿਵਰਤਨ) ਅਤੇ ਰਿਸ਼ੀ ਫਾਊਂਡੇਸ਼ਨ ਵੱਲੋਂ ਸਾਂਝੇ ਤੌਰ `ਤੇ ਵਿਸ਼ਾਲ ਖੂਨਦਾਨ ਕੈਂਪ ਸਨਾਤਨ ਧਰਮ ਚੈਰੀਟੇਬਲ ਟਰੱਸਟ ਵਿਖੇ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਆਗੂ ਗੁਰਦਰਸ਼ਨ ਸਿੰਘ ਡਿੰਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਸਰਕਾਰੀ ਬਲੱਡ ਬੈਂਕ ਸੰਗਰੂਰ, ਮਿੱਤਲ ਬਲੱਡ ਬੈਂਕ ਸੰਗਰੂਰ ਅਤੇ ਲਾਈਫ ਲਾਈਨ ਬਲੱਡ ਬੈਂਕ ਪਟਿਆਲਾ ਦੀਆਂ ਟੀਮਾਂ ਪਹੁੰਚਣਗੀਆਂ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਂਪ ਵਿੱਚ ਖੂਨਦਾਨ ਕਰਕੇ ਕੀਮਤੀ ਜਾਨਾਂ ਬਚਾਉਣ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …