ਭੀਖੀ, 16 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਹਰ ਸਿੰਘ ਵਾਲਾ ਵੱਲੋਂ ਇਕਾਈ ਬੀਰ ਖੁਰਦ ਦੇ ਸਹਿਯੋਗ ਨਾਲ
ਪਿੰਡ ਮੋਹਰ ਸਿੰਘ ਵਾਲਾ ਵਿਖੇ ਤਰਕਸ਼ੀਲ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਐਡਵੋਕੇਟ ਹਰਿੰਦਰ ਲਾਲੀ ਸੁਨਾਮ ਨੇ ਮੁੱਖ ਬੁਲਾਰੇ ਵੱਲੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਭੁਪਿੰਦਰ ਫੌਜੀ ਭੀਖੀ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਮੁੱਖ ਬੁਲਾਰੇ ਐਡਵੋਕੇਟ ਹਰਿੰਦਰ ਲਾਲੀ ਨੇ ਵਿਗਿਆਨਕ ਸੋਚ ਅਪਣਾਉਣ ਅਤੇ ਅੰਧ-ਵਿਸ਼ਵਾਸ਼ ਤਿਆਗਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਬੈਠੇ ਪੁੱਛਾਂ ਦੇਣ ਵਾਲੇ ਸਿਆਣੀਆਂ ਦੇ ਬਹਿਕਾਵੇ ਵਿੱਚ ਆ ਕੇ ਆਪਣੀ ਆਰਥਿਕ ਲੁੱਟ ਨਾ ਕਰਵਾਉਣ ਬਲਕਿ ਜੇਕਰ ਕੋਈ ਪ੍ਰੇਸ਼ਾਨੀ ਹੈ ਤਾਂ ਉਹ ਯੋਗ ਮਨੋਰੋਗ ਡਾਕਟਰਾਂ ਦੀ ਰਾਏ ਲੈਣ।ਪਿੰਡ ਵਾਸੀ ਭੋਲਾ ਸਿੰਘ ਅਕਲੀਆ ਨੇ ਪਾਖੰਡਵਾਦ ਸੰਬੰਧੀ ਆਪਣੇ ਵਿਚਾਰ ਰੱਖੇ।ਇਸ ਮੌਕੇ ਇਕਾਈ ਮੈਂਬਰ ਬਲਜੀਤ ਸਿੰਘ, ਕੁਲਵਿੰਦਰ ਸਿੰਘ, ਪਰਵਿੰਦਰ ਸਿੰਘ, ਰਣਜੀਤ ਸਿੰਘ, ਬੀਰਬਲ ਖਾਂ, ਗੁਰਵਿੰਦਰ ਸਿੰਘ, ਕਾਕਾ ਸਿੰਘ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਨਛੱਤਰ ਸਿੰਘ ਬੀਰ, ਇਕਾਈ ਬੀਰ ਖੁਰਦ, ਹਮੀਰਗੜ੍ਹ ਢੈਪਈ ਦੇ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media