ਬਠਿੰਡਾ, 17 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਵਿਖੇ ਦੇ ਐਨ.ਸੀ.ਸੀ ਯੂਨਿਟ ਵਲੋਂ `ਪਾਣੀ ਬਚਾਓ-ਰੁੱਖ ਬਚਾਓ` ਬਾਰੇ
ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕਾਲਜ ਦੇ 20, ਪੰਜਾਬ ਬਟਾਲੀਅਨ ਵਿੰਗ ਦੀ ਐਨ.ਸੀ.ਸੀ ਯੂਨਿਟ ਦੇ ਐਨ.ਸੀ.ਸੀ ਕੈਡਿਟਾਂ ਨੇ ਹਿੱਸਾ ਲਿਆ।ਧੀਰਜ ਕੁਮਾਰ, ਜਸਮੀਤ ਕੌਰ, ਗੁਰਪ੍ਰੀਤ ਕੌਰ ਤੇ ਚੰਦਨ ਸਿੰਘ ਅਤੇ ਪਵਨਦੀਪ ਕੌਰ ਨੇ ਵਿਦਿਆਰਥੀਆਂ ਨਾਲ `ਪਾਣੀ ਬਚਾਓ-ਰੁੱਖ ਬਚਾਓ` ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਸੈਮੀਨਾਰ ਵਿੱਚ ਡਿਪਟੀ ਡਾਇਰੈਕਟਰ ਬੀ.ਡੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਨੇ ਮੌਜੂਦਾ ਸਮੇਂ `ਚ ਪਾਣੀ ਅਤੇ ਰੁੱਖਾਂ ਦੀ ਲੋੜ ਤੇ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਸੰਖੇਪ ਜਾਣਕਾਰੀ ਦਿੱਤੀ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਐਨ.ਸੀ.ਸੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੀ ਨੋਜਵਾਨ ਪੀੜੀ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media