ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 19 ਸਤੰਬਰ 2018 ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ
ਮੁਕੰਮਲ ਕੀਤੇ ਗਏ ਹਨ। ਚੋਣ ਪਾਰਟੀਆਂ ਨੂੰ ਅੱਜ ਵੱਖ-ਵੱਖ ਸਬੰਧਤ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਸਮੱਗਰੀ ਦੇ ਕੇ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਜਾਣ ਲਈ ਰਵਾਨਾ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ 1282 ਬੂਥ ਬਣਾਏ ਗਏ ਹਨ ਜਿੰਨਾਂ ਤੇ 896516 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ 86 ਬੂਥ ਅਤਿ ਸੰਵੇਦਨਸ਼ੀਲ ਅਤੇ 204 ਬੂਥ ਸੰਵੇਦਨਸ਼ੀਲ ਹਨ।ਉਨ੍ਹਾਂ ਦੱਸਿਆ ਕਿ ਵੋਟਾਂ 19 ਸਤੰਬਰ ਨੂੰ ਬੁੱਧਵਾਰ ਵਾਲੇ ਦਿਨ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਪੈਣਗੀਆਂ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media