Tuesday, March 10, 2026

ਖ਼ਾਲਸਾ ਕਾਲਜ ਵਿਖੇ ਕਰਵਾਇਆ ਕੁਵਿਜ਼ ਪ੍ਰੋਗਰਾਮ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪਲੇਸਮੈਂਟ ਸੈਲ ਅਤੇ ਜੈਪੁਰੀਆ ਇੰਸਟੀਟਿਊਟ ਆਫ਼ ਮੈਨੇਜਮੈਂਟ PPN1809201804ਨੋਇਡਾ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਵਿੱਜ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਕੁੱਲ 70 ਟੀਮਾਂ ਨੇ ਭਾਗ ਲਿਆ। ਇਹ ਕਵਿੱਜ਼ ਰਿਸ਼ੀ ਚੱਢਾ, ਅਸਿਸਟੈਂਟ ਮੈਨੇਜਰ ਜੈਪੁਰੀਆ ਇੰਸਟੀਟਿਊਟ ਆਫ਼ ਮੈਨੇਜਮੈਂਟ ਨੋਇਡਾ ਦੀ ਅਗਵਾਈ ਹੇਠ ਸੰਪੰਨ ਹੋਇਆ।
    ਡਾ. ਮਹਿਲ ਨੇ ਪ੍ਰੋ. ਹਰਭਜਨ ਸਿੰਘ ਰੰਧਾਵਾ ਨਾਲ ਮਿਲ ਕੇ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ। ਉਨਾਂ ਦੱਸਿਆ ਕਿ ਕਵਿੱਜ਼ ’ਚ ਬੀ.ਐਸ.ਸੀ (ਆਈ.ਟੀ) ਤੀਜੇ ਸਮੈਸਟਰ ਦੇ ਸ਼ਿਸ਼ਿਰ ਅਤੇ ਪ੍ਰਿੰਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਇਨ੍ਹਾਂ ਨੂੰ ਇਨਾਮ ਵਜੋਂ 5 ਹਜਾਰ ਰੁਪਏ ਨਕਦ ਦਿੱਤੇ ਗਏ।ਉਨ੍ਹਾਂ ਕਿਹਾ ਕਿ ਰਾਜਕਰਨ ਸਿੰਘ ਅਤੇ ਰਘਬੀਰ ਸਿੰਘ ਬੀ.ਐਸ.ਸੀ (ਆਈ.ਟੀ) ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕੀਤਾ।ਜਦਕਿ ਪ੍ਰੀਜੋਤ ਕੌਰ ਅਤੇ ਸੁਖਜੀਤ ਸਿੰਘ ਬੀ.ਐਸ.ਸੀ (ਕੰਪਿਊਟਰ ਸਾਇੰਸ) ਦੇ ਵਿਦਿਆਰਥੀਆਂ ਨੇ ਤੀਸਰੇ ਸਥਾਨ ’ਤੇ ਰਹੇ।
ਡਾ. ਮਹਿਲ ਸਿੰਘ ਨੇ ਭਾਗ ਲੈਣ ਵਾਲੀ ਹਰੇਕ ਟੀਮ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਅਗਾਂਹ ਜੀਵਨ ’ਚ ਅਜਿਹੀਆਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸੁਖਪੁਨੀਤ ਕੌਰ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply