ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਹਿੰਦੀ ਫਿਲਮ ਮਨਮਰਜੀਆਂ ’ਚ ਸਿੱਖ ਭਾਵਨਾਵਾਂ ਨੂੰ ਸੱਟ ਲੱਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ
ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁਖੀ ਨੂੰ ਚਿੱਠੀ ਲਿਖ ਕੇ ਸੈਂਸਰ ਬੋਰਡ ’ਚ ਇੱਕ ਸਿੱਖ ਮੈਂਬਰ ਦੀ ਨਿਯੁੱਕਤੀ ਪੱਕੇ ਤੌਰ ’ਤੇ ਕਰਨ ਦੀ ਮੰਗ ਕੀਤੀ ਹੈ। ਦਰਅਸਲ ਮਨਮਰਜੀਆਂ ਫਿਲਮ ’ਚ ਅਭਿਸ਼ੇਕ ਬੱਚਨ ਨੂੰ ਸਿੱਖ ਪਹਿਰਾਵੇ ਦੇ ’ਚ ਦਿਖਾਇਆ ਗਿਆ ਹੈ। ਦਸਤਾਰ ਉਤਾਰਨ ਤੋਂ ਬਾਅਦ ਉਸ ਦਾ ਸਿਗਰਟ ਪੀਣਾ ਅਤੇ ਅਨੰਦ ਕਾਰਜ ਸਿੱਖ ਰਹਿਤ ਮਰਿਯਾਦਾ ਨਾਲ ਕਰਨ ’ਤੇ ਸਿੱਖਾਂ ਵਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਜੀ.ਕੇ ਨੇ ਆਪਣੇ ਪੱਤਰ ’ਚ ਸਿੱਖ ਪਰੰਪਰਾਵਾਂ ਦੇ ਉਲਟ ਦਿਖਾਏ ਗਏ ਦ੍ਰਿਸ਼ ਜਾਂ ਸੀਨ ਨੂੰ ਕੱਟਣ ਦੀ ਮੰਗ ਕਰਦੇ ਹੋਏ ਫਿਲਮ ਦੇ ਪ੍ਰਸਾਰਣ ’ਤੇ ਰੋਕ ਲਗਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media