ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਰੀਰਿਕ ਸਿੱਖਿਆ ਵਿਭਾਗ ਦੇ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਅਤੇ
ਖਿਡਾਰੀਆਂ ਵੱਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਨਵੇਂ ਸ਼ੈਸ਼ਨ ਦੀ ਸ਼ੁਭ ਸ਼ੁਰੂਆਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਉਪਰੰਤ ਚਾਹ ਤੇ ਮਠਿਆਈ ਦੇ ਅਤੁੱਟ ਲੰਗਰ ਵੀ ਵਰਤਾਏ ਗਏ।ਸਮੂਹ ਵਿਦਿਆਰਥੀਆਂ ਨੇ ਸੇਵਾ ਦਾ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਜੀ.ਐਨ.ਡੀ.ਯੂ ਪ੍ਰਬੰਧਕਾਂ ਤੇ ਗੁਰਦੁਆਰਾ ਸਾਹਿਬ ਪ੍ਰਬੰਧਕਾਂ ਤੇ ਹੋਰ ਸਹਿਯੌਗੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਮਨੋਜ ਭਾਰਦਵਾਜ, ਰਾਜਵਿੰਦਰ ਕੌਰ ਰੱਜੀ, ਲਵਪ੍ਰੀਤ ਕੌਰ, ਰਜਿੰਦਰ ਕੌਰ, ਵੀਨਾ, ਸਾਕਸ਼ੀ, ਲਵਜੀਤ, ਰਾਜੇਸ਼ ਕੁਮਾਰ, ਗੁਰਪਾਲ ਸਿੰਘ, ਨਗਿੰਦਰ ਕੌਰ, ਮੋਹਿਤ, ਤਮੰਨਾ, ਮੋਨੀ, ਸਿਧਾਰਤ, ਕਰਨ, ਵੀਨੂੰ, ਗੁਰਵਿੰਦਰ, ਵਿਜੈ ਕੁਮਾਰ, ਹਰਪ੍ਰੀਤ, ਕਰਨ, ਵਿਵੇਕ, ਖੁਸ਼ੀ ਆਦਿ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media