ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦਿੱਲੀ ਨਾਲ ਸੰਬੰਧਿਤ ਸੱਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਅਧਿਆਪਕਾਂ
ਅਤੇ ਪ੍ਰਿੰਸੀਪਲਾਂ ਲਈ 15 ਵਰਕਸ਼ਾਪਾਂ ਅਤੇ ਸੈਮੀਨਾਰ ਅਯੋਜਿਤ ਕਰਵਾਏ ਜਾਣਗੇੇ। ਸੰਸਥਾ ਦੇ ਚੇਅਰਮੈਨ ਡਾ. ਧਰਮਵੀਰ ਸਿੰਘ ਜੋ ਚੀਫ਼ ਖਾਲਸਾ ਦੀਵਾਨ ਦੇ ਸਕੂਲਾਂ ਦੇ ਡਾਇਰੈਕਟਰ ਵੀ ਹਨ ਨੇ ਕਿਹਾ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਹ ਯਤਨ ਸਮੁੱਚੇ ਮੈਂਬਰਾਂ ਵੱਲੋਂ ਲਏ ਫੈਸਲੇ ਉਪਰੰਤ ਕੀਤਾ ਗਿਆ ਹੈ।ਉਹਨਾਂ ਦੱਸਿਆ ਪਿਛਲੇ ਕੁੱਝ ਦਿਨਾਂ ਵਿੱਚ 4 ਪ੍ਰੋਗਰਾਮ ਕੀਤੇ ਗਏ ਹਨ ਜਿਨ੍ਹਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਜੀ. ਟੀ. ਰੋਡ, ਸਪਰਿੰਗ ਡੇਲ ਸਕੂਲ, ਵਿਵੇਕ ਪਬਲਿਕ ਸਕੂਲ ਰਾਜਾ ਸਾਂਸੀ ਰੋਡ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਵੇਰਕਾ ਬਾਈਪਾਸ ਵੱਲੋਂ ਵਰਕਸ਼ਾਪ ਦਾ ਅਯੋਜਨ ਕੀਤਾ ਜਾ ਚੱਕਾ ਹੈ।ਅਗਲੀ ਵਰਕਸ਼ਾਪ 18 ਸਤੰਬਰ ਨੂੰ ਰਾਮ ਆਸ਼ਰਮ ਸਕੂਲ ਵਿਖੇ ਸ੍ਰੀਮਤੀ ਵਿਨੋਦਤਾ ਸੰਖਿਅਨ ਪ੍ਰਿੰਸੀਪਲ ਦੀ ਅਗਵਾਈ ਵਿੱਚ ਕਰਵਾਈ ਜਾਵੇਗੀ।
ਸਾਲ 2018 ਵਿੱਚ 15 ਵਰਕਸ਼ਾਪਾਂ ਅਤੇ ਸੈਮੀਨਾਰ ਦਾ ਟੀਚਾ ਪੂਰਾ ਕੀਤਾ ਜਾਵੇਗਾ।22 ਸਤੰਬਰ 2018 ਨੂੰ ਪ੍ਰਿੰਸੀਪਲਾਂ ਦੀ ਇੱਕ ਰੋਜਾ ਵਰਕਸ਼ਾਪ ਅਯੋਜਿਤ ਕੀਤੀ ਜਾ ਰਹੀ ਹੈ ਅਤੇ ਨਵੰਬਰ 2018 ਦੇ ਪਹਿਲੇ ਹਫ਼ਤੇ ਵਿੱਚ ਅਕਾਊਂਟੈਂਸੀ ਅਤੇ ਬਿਜਨਸ ਸਟੱਡੀ ਦੀ ਵਰਕਸ਼ਾਪ ਅਧਿਆਪਕਾਂ ਲਈ ਹੋਵੇਗੀ।ਪ੍ਰਿੰਸੀਪਲ ਟਰੇਨਿੰਗ ਅਤੇ ਅਧਿਆਪਕਾਂ ਦੀ ਟ੍ਰੇਨਿੰਗ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਡਾ. ਧਰਮਵੀਰ ਸਿੰਘ ਨੇ ਸਾਰੀ ਪ੍ਰਬੰਧਕ ਕਮੇਟੀ ਡਾ. ਅਨੀਤਾ ਭੱਲਾ, ਡਾ. ਅੰਜਨਾ ਗੁਪਤਾ, ਸ੍ਰੀਮਤੀ ਨੀਰਾ ਸ਼ਰਮਾ, ਰਾਜੀਵ ਸ਼ਰਮਾ, ਵਿਜੈ ਮਹਿਰਾ, ਸ੍ਰੀਮਤੀ ਉਰਮਿੰਦਰ ਕੌਰ, ਸ੍ਰੀਮਤੀ ਵਿਨੋਦਤਾ ਸੰਖਿਅਨ, ਸ੍ਰੀਮਤੀ ਸੰਗੀਤਾ ਸਿੰਘ ਦੇ ਸਹਿਯੋਗ ਲਈ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media