ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕੀ ਜਿਲਾ ਜਥੇਬੰਦੀ ਦੀ ਮਹੀਨਾ ਵਾਰ ਮੀਟਿੰਗ 22 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10.00 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੋਵੀ ਭੀਖੀ ਵਿਖੇ ਹੋਵੇਗੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਿਸ਼ੇਸ਼ ਤੌਰ `ਤੇ ਪਹੁੰਚ ਰਹੇ ਹਨ।ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋ ਰਹੀ ਇਸ ਮੀਟਿੰਗ `ਚ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਅਤੇ ਪਾਰਟੀ ਦੇ ਅਹਿਮ ਮਸਲੇ ਵਿਚਾਰੇ ਜਾਣਗੇ। ਉਹਨਾ ਨੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋ ਦੀ ਬੇਨਤੀ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media