Wednesday, September 30, 2026

ਡੀ.ਸੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਵੈਨਾਂ ਨੂੰ ਕੀਤਾ ਰਵਾਨਾ

PPN2009201810ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ‘ ਖੇਤੀ ਭਵਨ ‘ ਅੰਮ੍ਰਿਤਸਰ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  
     ਉਨਾਂ ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਤਨਦੇਹੀ ਨਾਲ ਕਿਸਾਨਾਂ ਨੂੰ ਪਰਾਲੀ ਸਾੜਣ ਕਰਕੇ ਹੋਣ ਵਾਲੇ ਨੁਕਸਾਨ ਤੋਂ ਸੁਚੇਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਚਾਰ ਵੈਨਾਂ, ਕੈਪਾਂ ਰਾਹੀਂ, ਕਿਸਾਨਾਂ ਨੂੰ ਧਰਤੀ, ਮਨੁੱਖਤਾ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਉਸ ਤੋਂ ਹੋਣ ਵਾਲੇ ਫਾਇਦੇ ਜਿਵੇਂ ਜਮੀਨ ਦੀ ਉਪਜਾਊ ਸ਼ਕਤੀ ਵਧਣ ਸਬੰਧੀ, ਮਿੱਤਰ ਕੀੜੇ ਅਤੇ ਸੂਖਮ ਜੀਵਾਂ ਦੇ ਵਾਧੇ ਕਾਰਣ ਫਸਲਾਂ ਦੇ ਝਾੜ ਵਿੱਚ ਵਾਧੇ ਸਬੰਧੀ, ਪਰਾਲੀ ਤੋਂ ਮਿਲਣ ਵਾਲੇ ਤੱਤਾਂ ਕਰਕੇ ਖਾਦਾਂ ਦੀ ਘੱਟ ਵਰਤੋਂ ਅਤੇ ਕਿਸਾਨਾਂ ਨੂੰ ਹੋਣ ਵਾਲੇ ਲਾਭ ਅਤੇ ਪੈਸੇ ਦੀ ਬਚਤ ਸਬੰਧੀ ਜਾਗਰੂਕ ਕੀਤਾ ਜਾਵੇ।
     ਸੰਘਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਹਿਰੀਲੇ ਧੂੰਏ ਕਾਰਨ ਬੱਚਿਆਂ ਅਤੇ ਬਜੁਰਗਾਂ ਨੂੰ ਸਾਹ ਦੀਆ ਬੀਮਾਰੀਆਂ, ਚਮੜੀ ਦੇ ਰੋਗਾਂ ਬਾਰੇ ਅਤੇ ਪਲੀਤ ਵਾਤਾਵਰਣ ਕਰਕੇ ਬੱਚਿਆਂ ਦੇ ਦਿਮਾਗੀ ਵਿਕਾਸ ਵਿੱਚ ਰੁਕਾਵਟ ਪੈਣ ਸਬੰਧੀ, ਆਕਸੀਜਨ ਦੀ ਕਮੀ ਕਾਰਣ ਕੈਂਸਰ ਜਿਹੇ ਮਾਰੂ ਰੋਗ ਦਾ ਪ੍ਰਕੋਪ ਵੱਧਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਕੂਲ ਪੱਧਰ `ਤੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਛੀਨਾ ਨੇ ਵਿਸ਼ਵਾਸ ਦਵਾਇਆ ਕਿ ਉਹਨਾਂ ਦੇ ਵਿਭਾਗ ਦਾ ਸਮੁੱਚਾ ਸਟਾਫ ਪਿੰਡ-ਪਿੰਡ ਜਾ ਕੇ ਸੱਥਾਂ, ਗੁਰਦੁਆਰਿਆਂ, ਕੈਂਪਾ ਰਾਹੀਂ, ਕਿਸਾਨਾਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਸਖਤ ਹਦਾਇਤਾਂ ਤੋਂ ਜਾਣੂ ਕਰਵਾਉਣਗੇ
     
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply