ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲ੍ਹਾ ਪਠਾਨਕੋਟ
ਅਧੀਨ ਵੋਟਾਂ ਦੀ ਕਾਊਂਟਿੰਗ ਵਾਲੇ ਸਥਾਨਾਂ ਦੇ ਨਾਲ ਲੱਗਦੇ 500 ਮੀਟਰ ਦੇ ਘੇਰੇ ਵਿੱਚ 22 ਸਤੰਬਰ ਨੂੰ (ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਹੈ।ਇਹ ਹੁਕਮ 500 ਮੀਟਰ ਦੇ ਘੇਰੇ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਏ.ਬੀ ਕਾਲਜ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਚਾ ਥੜ੍ਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਮਿਆਲ ਵਿਖੇ ਸੈਂਟਰ ਬਣਾਏ ਗਏ ਅਤੇ ਇੰਨ੍ਹਾਂ ਗਿਣਤੀ ਦੇ ਸਥਾਨਾਂ ਦੇ 500 ਮੀਟਰ ਦੇ ਘੇਰੇ ਤੋਂ ਬਾਹਰ ਇਹ ਮਨਾਹੀ ਹੁਕਮ ਲਾਗੂ ਨਹੀਂ ਹੋਵੇਗਾ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media