ਬਠਿੰਡਾ, 23 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਆਜ਼ਾਦ ਵੈਲਫ਼ੇਅਰ ਸੁਸਾਇਟੀ ਦੇ ਸਕੱਤਰ ਬਲਵੰਤ ਸਿੰਘ ਗੈਵੀ ਮਾਨ ਵਲੋਂ ਆਪਣਾ
ਜਨਮ ਦਿਨ ਜ਼ਰੂਰਤਮੰਦਾਂ ਦੀ ਮਦਦ ਕਰਕੇ ਮਨਾਇਆ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਸਰਪ੍ਰਸਤ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗੈਵੀ ਮਾਨ ਅਜਿਹੇ ਨੇਕ ਤੇ ਦਿਆਲੂ ਇਨਸਾਨ ਹਨ, ਜੋ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ।ਉਨ੍ਹਾਂ ਵਲੋਂ ਹਰ ਸਾਲ ਆਪਣਾ ਜਨਮ ਦਿਨ ਕਿਸੇ ਗ਼ਰੀਬ ਲੋੜਵੰਦ ਦੀ ਸਹਾਇਤਾ ਕਰਕੇ ਮਨਾਇਆ ਜਾਂਦਾ ਹੈ।ਇਸ ਵਾਰ ਵੀ ਗੈਵੀ ਮਾਨ ਵਲੋਂ ਆਪਣਾ ਜਨਮ ਦਿਨ ਬਠਿੰਡਾ ਦੇ ਪਿੰਡ ਬੁਲਾਡੇਵਾਲਾ ਵਿਖੇ ਰਹਿ ਰਹੇ ਇੱਕ ਗਰੀਬ ਲੋੜਵੰਦ ਪਰਿਵਾਰ ਨੂੰ ਲੋੜੀਂਦਾ ਰਾਸ਼ਨ ਦੇ ਕੇ ਮਨਾਇਆ ਗਿਆ।ਮਾਨ ਦਾ ਕਹਿਣਾ ਹੈ ਕਿ ਉਹ ਪਰਮਾਤਮਾ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਸ ਨੂੰ ਸੱਚੇ ਮਾਰਗ ‘ਤੇ ਚੱਲਣ ਦਾ ਹੌਂਸਲਾ ਤੇ ਹਿੰਮਤ ਬਖਸ਼ੀ ਹੈ।ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਗੈਵੀ ਮਾਨ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media