Wednesday, April 22, 2026

ਪ੍ਰਚਾਰਕ ਤੋਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹੈਡ ਗ੍ਰੰਥੀ ਬਣੇ ਭਾਈ ਸੁਰਜੀਤ ਸਿੰਘ ਸਭਰਾ

PPN2409201810ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੈਡ ਗ੍ਰੰਥੀ ਲਗਾਇਆ ਗਿਆ ਹੈ।ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਨੇ ਭਾਈ ਸਭਰਾ ਨੂੰ ਵਿਦਾਇਗੀ ਸਮੇਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਅਤੇ ਨਵੀਂ ਜ਼ੁੰਮੇਵਾਰੀ ਲਈ ਸ਼ੁਭ ਇਛਾਵਾ ਦਿੱਤੀਆਂ।ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਜਗਜੀਤ ਸਿੰਘ ਜੱਗੀ ਨੇ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਦੀਆਂ ਬੇਹਤਰ ਸੇਵਾਵਾਂ ਨੂੰ ਦੇਖਦਿਆਂ ਇਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈ ਸੁਰਜੀਤ ਸਿੰਘ ਨੇ ਜਿਸ ਤਰ੍ਹਾਂ ਧਰਮ ਪ੍ਰਚਾਰ ਲਹਿਰ ਵਿਚ ਬਾਖੂਬੀ ਸੇਵਾਵਾਂ ਨਿਭਾਈਆਂ ਹਨ, ਇਸੇ ਤਰ੍ਹਾਂ ਹੀ ਬਤੌਰ ਹੈਡ ਗ੍ਰੰਥੀ ਵੀ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਤਨਦੇਹੀ ਨਾਲ ਕਾਰਜ ਕਰਨਗੇ।ਇਸ ਮੌਕੇ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਇੰਚਾਰਜ ਗੁਰਿੰਦਰਪਾਲ ਸਿੰਘ ਠਰੂ, ਸਪਰਡੈਂਟ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਅਗਵਾਨ ਸਮੇਤ ਹੋਰ ਮੌਜੂਦ ਸਨ।

 

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply