Tuesday, April 21, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨੈਸ਼ਨਲ ਪਲਾਨ ਐਕਸ਼ਨ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਮਿਲੇ

ACD Systems Digital Imaging
ACD Systems Digital Imaging

ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਮਨੀਲਾ ਚੁੱਘ ਸਿਵਲ ਜੱਜ (ਸ.ਡ)/ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਪੈਰਾ ਲੀਗਲ ਵਲੰਟੀਅਰਜ਼ ਨਾਲ ਏ.ਡੀ.ਆਰ ਸੈਂਟਰ ਬਠਿੰਡਾ ਵਿਖੇ ਮੀਟਿੰਗ ਕੀਤੀ ਗਈ।ਉਨ੍ਹਾਂ ਨੂੰ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਪੀ.ਐਲ.ਵੀ ਵਲੋਂ ਜੋ ਸਮੱਸਿਆਵਾਂ ਦੱਸੀਆਂ ਗਈਆਂ, ਉਨ੍ਹਾਂ ਦਾ ਮੌਕੇ `ਤੇ ਨਿਪਟਾਰਾ ਕੀਤਾ। ਸੀ.ਜੀ.ਐਮ/ ਸਕੱਤਰ ਨੇ ਮੌਕੇ `ਤੇ ਹਾਜ਼ਰ ਪੀ.ਐਲ.ਵੀ ਨਾਲ ਅਵਾਰਾ ਘੁੰਮ ਰਹੇ ਪਸ਼ੂਆਂ ਰਾਹੀਂ ਹੋ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਅਤੇ ਵਾਤਾਵਰਣ ਬਚਾਉਣ ਲਈ ਜਾਗਰੂਕ ਕੀਤਾ ਕਿ ਆਪਣੀ ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੱਖ ਲਗਾਉਣ ਤਾਂ ਜੋ ਧਰਤੀ ਨੂੰ ਦੂਸ਼ਿਤ ਹੋਣ, ਹੜ, ਸੋਕਾ ਅਤੇ ਹੋਰ ਮੁਸੀਬਤਾਂ ਤੋਂ ਬਚਾਇਆ ਜਾਵੇ।   
 

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply