Wednesday, December 31, 2025

ਖਾਲਸਾ ਬਲੱਡ ਡੋਨੇਟ ਯੂਨਿਟੀ ਨੇ ਜਲਿਆਂਵਾਲਾ ਬਾਗ ਵਿਖੇ ਲਗਾਇਆ ਖੂਨਦਾਨ ਕੈਂਪ

PPN250206
ਅੰਮ੍ਰਿਤਸਰ, 25 ਫਰਵਰੀ ( ਜਗਦੀਪ ਸਿੰਘ)-– ਖਾਲਸਾ ਬਲੱਡ ਡੋਨੇਟ ਯੂਨਿਟੀ ਵੱਲੋਂ ਜਲਿਆਂਵਾਲਾ ਬਾਗ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ ਦੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸੰਸਥਾ ਦੇ ਚੇਅਰਮੈਨ ਅਤੇ ਸਿਵਲ ਹਸਪਤਾਲ ਦੇ ਡਾਕਟਰ ਅਰੁਣ ਕੁਮਾਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਜਲਿਆਂਵਾਲਾ ਬਾਗ ਦੇ ਦਰਸ਼ਨਾਂ ਲਈ ਆਏ ਯਾਤਰੂਆਂ ਨੇ ਖੂਨਦਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਜਸਵਿੰਦਰ ਕੌਰ ਨੇ ਕਿਹਾ ਕਿ ਗਰੀਬ ਤੇ ਲੋੜਵੰਦਾਂ ਲਈ ਖੂਨ ਇਕੱਤਰ ਕਰਨਾ ਇਕ ਵਧੀਆ ਉਪਰਾਲਾ ਹੈ, ਜਿਸ ਲਈ ਖਾਲਸਾ ਬਲੱਡ ਡੋਨੇਟ ਯੂਨਿਟੀ ਦੀ ਸਮੂਹ ਟੀਮ ਵਧਾਈ ਦੀ ਪਾਤਰ ਹੈ। ਉਹਨਾਂ ਨੇ ਸੰਸਥਾ ਦੀਆਂ ਸੇਵਾਵਾਂ ਤੋਂ ਖੁਸ਼ ਹੋ ਕੇ ਆਪਣੇ ਵੱਲੋਂ 5100 ਰੁਪਏ ਦੀ ਸਹਾਇਤਾ ਵੀ ਦਿਤੀ। ਇਸ ਮੌਕੇ ਉਪ ਚੇਅਰਮੈਨ ਹਰਜਿੰਦਰ ਸਿੰਘ ਰਾਜਾ, ਪ੍ਰਧਾਨ ਜਗਪ੍ਰੀਤ ਸਿੰਘ ਧਾਮੀ, ਹਰਜੀਤ ਸਿੰਘ ਹੈਰੀ, ਰਵਿੰਦਰ ਸਿੰਘ ਹੈਪੀ, ਗਗਨਦੀਪ ਸਿੰਘ, ਸੁਖਦੇਵ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ ਮੱਲੀ, ਮਨਦੀਪ ਸਿੰਘ ਮੰਨੂ, ਗੁਰਪ੍ਰੀਤ ਸਿੰਘ, ਵਿਜੇ ਕੁਮਾਰ ਹੈਪੀ, ਰਵੀ ਦੀਪ ਆਦਿ ਵੀ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply