Monday, July 27, 2026

ਭਾਈ ਘਨੱਈਆ ਸੇਵਾ ਸੁਸਾਇਟੀ ਨੇ ਲਾਇਆ ਮੈਡੀਕਲ ਕੈਂਪ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਈ ਘਨੱਈਆ ਸੇਵਾ ਸੁਸਾਇਟੀ ਵੱਲੋਂ ਮੈਂਬਰਾਂ ਅਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ PPN2509201805ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਬਠਿੰਡਾ ਵਿਖੇ ਗੋਡੇ ਅਤੇ ਜੋੜਾਂ ਦੇ ਦਰਦਾਂ ਦਾ ਮੁਫਤ ਜਾਂਚ ਦਾ ਕੈਂਪ ਲਾਇਆ ਗਿਆ।ਜਿਸ ਵਿੱਚ ਡਾਕਟਰ ਪਰਮਿੰਦਰ ਸਿੰਘ ਕੁਲਾਰ ਨੇ ਕਰੀਬ 70 ਤੋਂ ਵੱਧ ਮਰੀਜਾਂ ਦਾ ਚੈਕਅੱਪ ਕਰਕੇ ਦਵਾਈ ਦਿੱਤੀ।ਇਸ ਸਮੇਂ ਸ਼ੁਗਰ ਦੇ ਟੈਸਟ ਵੀ ਕੀਤੇ ਗਏ। ਸੁਸਾਇਟੀ ਆਗੂ ਕੁਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਮੁੱਖ ਟਰਾਂਸਪੋਰਟਰ ਪ੍ਰਿਥੀਪਾਲ ਸਿੰਘ ਜਲਾਲ ਸਮੇਤ ਇਲਾਕੇ ਦੀਆ ਪ੍ਰਮੁੱਖ ਸਖਸ਼ੀਅਤਾਂ ਵੀ ਹਾਜਰ ਹੋਈਆਂ।ਸੁਸਾਇਟੀ ਮੈਂਬਰਾਂ ਵੱਲੋਂ ਡਾਕਟਰ ਸਮੇਤ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply