Thursday, April 23, 2026

ਮਾਲਵਾ ਕਾਲਜ ਵਿਖੇ `ਨੈਤਿਕ ਸਿਖਿਆ ਅਤੇ ਸ਼ਖਸੀਅਤ ਉਸਾਰੀ` ਵਿਸ਼ੇ `ਤੇ ਸੈਮੀਨਾਰ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਾਲਵਾ ਕਾਲਜ ਵਿਖੇ ਹੀਲਿੰਗ ਸੋਅਲ ਸੁਸਾਇਟੀ ਵਲੋਂ ਨੈਤਿਕ ਸਿਖਿਆ ਅਤੇ ਸ਼ਖਸੀਅਤ PPN2509201806ਉਸਾਰੀ ਦੇ ਵਿਸ਼ੇ `ਤੇ ਇਕ ਰੋਜ਼ਾ ਸੈਮੀਨਾਰ ਵਿੱਚ ਸਤਨਾਮ ਸਿੰਘ ਸੋਹਲਪੁਰੀ ਅਤੇ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਦਿਆਂ ਸਤਨਾਮ ਸਿੰਘ ਸੋਹਲਪੁਰੀ ਨੇ ਸ਼ਖਸੀਅਤ ਉਸਾਰੀ ਦੀ ਮਹੱਤਤਾ ਅਤੇ ਵਿਦਿਆਰਥੀਆਂ ਨਾਲ ਸ਼ਖਸੀਅਤ ਉਸਾਰੀ ਦੇ ਜ਼ਰੂਰੀ ਨੁਕਤੇ ਸਾਂਝੇ ਕੀਤੇ।ਪ੍ਰਿੰਸੀਪਲ ਡਾ: ਬੀ.ਕੇ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਅਤੇ ਸ਼ਖਸੀਅਤ ਉਸਾਰੀ ਸੰਬੰਧੀ ਜਾਣਕਾਰੀ ਦੇਣ ਦੀ ਬਹੁਤ ਵੱਡੀ ਲੋੜ ਹੈ।ਉਨਾਂ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਰਾਸ਼ਟਰ ਨਿਰਮਾਣ `ਚ ਆਪਣਾ ਰੋਲ ਅਦਾ ਕਰਨ ਦੀ ਅਪੀਲ ਕੀਤੀ।ਇਸ ਸਮੇਂ ਸਤਨਾਮ ਸਿੰਘ ਸੋਹਲਪੁਰੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply