Thursday, October 1, 2026

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਸੁਰਖਪੀਰ ਰੋਡ ਦਾ ਸ਼ੁਭਆਰੰਭ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਾਈਨ ਪਾਰ ਇਲਾਕੇ ਵਿੱਚ ਪਿਛਲੇ 10 ਸਾਲਾਂ ਤੋਂ ਲਟਕ PPN2509201807ਰਹੀ 40 ਗਲੀਆਂ ਨੂੰ ਜੋੜਨ ਵਾਲੀ ਮੇਨ ਸੁਰਖਪੀਰ ਰੋਡ ਦਾ ਸ਼ੁਭ ਆਰੰਭ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ।ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਤਿੰਨ ਵਾਰਡਾਂ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਹੋ ਗਈ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਮਾਨ ਨੇ ਵਿੱਤ ਮੰਤਰੀ ਬਾਦਲ ਦਾ ਧੰਨਵਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਅਸ਼ੋਕ ਕੁਮਾਰ ਜਨਰਲ ਸਕੱਤਰ ਪੀ.ਪੀ.ਸੀ.ਸੀ, ਭੁਪਿੰਦਰ ਸਿੰਘ ਭੁੱਲਰ, ਪ੍ਰਿਥੀਪਾਲ ਸਿੰਘ ਜਲਾਲ, ਵਿਪਨ ਮੀਤੂ ਅਤੇ ਰਜਨੀ ਬਾਲਾ ਚੇਅਰਪਰਸਨ ਨੇ ਕਿਹਾ ਕਿ ਨਗਰ ਨਿਗਮ ਨੇ ਇਸ ਸੜਕ ਨੂੰ ਇੱਕ ਸਾਲ ਰੋਕੀ ਰੱਖਿਆ, ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਯਤਨਾਂ ਸਦਕਾ ਇਸ ਦਾ ਕੰਮ ਨਗਰ ਸੁਧਾਰ ਟਰੱਸਟ ਰਾਹੀਂ ਸ਼ੁਰੂ ਕਰਵਾਇਆ ਗਿਆ ਹੈ।
ਇਸ ਮੌਕੇ ਓ.ਐਸ.ਡੀ ਜਸਵੀਰ ਸਿੰਘ ਢਿੱਲੋਂ, ਕੇ.ਕੇ ਅਗਰਵਾਲ, ਅਰੁਣ ਵਧਾਵਨ, ਰਾਜਨ ਗਰਗ, ਪਵਨ ਮਾਨੀ, ਸਰਫਰਾਜ਼ ਗਿੱਲ, ਸੁਖਦੇਵ ਸਿੰਘ ਜਾਦੂਗਰ, ਅਸ਼ੋਕ ਕੁਮਾਰ ਬੱਬੂ, ਸੂਬੇਦਾਰ ਹਰਪਾਲ ਸਿੰਘ, ਅਨਿਲ ਯਾਦਵ, ਧਰਮਪਾਲ, ਰਾਮ ਸਿੰਘ, ਰੋਸ਼ਨ ਲਾਲ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply