ਪਠਾਨਕੋਟ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਡੀ.ਐਲ.ਸੀ ਸ੍ਰੀਮਤੀ ਮਨਿੰਦਰ ਕੋਰ ਨੇ ਸਰਕਾਰੀ ਮਿਡਲ
ਸਕੂਲ ਕੂਠੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਨਵਾਲ ਬਲਾਕ ਪਠਾਨਕੋਟ ਵਿਖੇ ਆਯੋਜਿਤ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਏ ਸੈਮੀਨਾਰ ਦੋਰਾਨ ਬੱਚਿਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਸਾਨੂੰ ਅਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ।ਅਗਰ ਅਸੀਂ ਜਾਗਰੂਕ ਹੋਵਾਂਗੇ ਤੱਦ ਹੀ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਉਨ੍ਹਾਂ ਬੱਚਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਖੁੱਲੇ ਵਿਚ ਪਖਾਨਾ ਨਹੀਂ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸਾਨੂੰ ਪਖਾਨਾ ਜਾਣ ਤੋਂ ਬਾਅਦ ਸਾਬਨ ਨਾਲ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ ਕਰਨਾ ਚਾਹੀਦਾ ਹੈ। ਉਨਾਂ ਨੇ ਬੱਚਿਆਂ ਨੂੰ ਹੈਂਡ ਵਾਸ਼ ਕਰਨ ਦੇ ਵੱਖ ਵੱਖ ਤਰੀਕਿਆਂ ਤੋਂ ਵੀ ਜਾਣੂ ਕਰਵਾਇਆ ਗਿਆ।ਬੱਚਿਆਂ ਨੂੰ ਡਟੋਲ ਸਾਬਨ ਅਤੇ ਵਧੀਆ ਕਵਾਲਿਟੀ ਦੇ ਤੋਲੀਏ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਦੀ ਜਿੰਮੇਦਾਰੀ ਬਣਦੀ ਹੈ ਕਿ ਉਹ ਜੋ ਵੀ ਸੈਮੀਨਾਰ ਤੋਂ ਸਿੱਖ ਕੇ ਜਾ ਰਹੇ ਹਨ ਇਸ ਸਬੰਧੀ ਆਪਣੇ ਮਾਪਿਆਂ, ਗਲੀ ਗਵਾਂਢ ਅਤੇ ਰਿਸ਼ਤੇਦਾਰਾਂ ਨੂੰ ਦੱਸਣ ਅਤੇ ਗੰਦਗੀ ਕਾਰਨ ਪ੍ਰਭਾਵਿਤ ਹੋ ਰਹੀ ਸਿਹਤ ਦੇ ਬਾਰੇ ਵੀ ਜਾਗਰੂਕ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media